ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਡੂੰਘੇ ਆਰਥਿਕ ਸੰਕਟ ਅਤੇ ਭੁੱਖਮਰੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਲਗਾਤਾਰ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਇਸ ਦੇ ਬਾਵਜੂਦ ਪਾਕਿਸਤਾਨੀ ਸਰਕਾਰ ਜਨਤਾ ‘ਤੇ ਕੋਈ ਰਹਿਮ ਕਰਨ ਨੂੰ ਤਿਆਰ ਨਹੀਂ ਹੈ। ਨਕਦੀ ਦੀ ਕਿੱਲਤ ਨਾਲ ਜੂਝ ਰਹੇ ਪਾਕਿਸਤਾਨ ‘ਚ ਪੈਟਰੋਲ ਦੀਆਂ ਕੀਮਤਾਂ ‘ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਕੀਮਤ ਵਿੱਚ ਇਸ ਤਾਜ਼ਾ ਵਾਧੇ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ‘ਚ ਕਰੰਸੀ ਦੇ ਮੁੱਲ ‘ਚ ਭਾਰੀ ਗਿਰਾਵਟ ਆਈ ਹੈ। ਅਜਿਹੇ ‘ਚ ਪਹਿਲਾਂ ਹੀ ਅਸਮਾਨ ਛੂਹ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।
ਵਿੱਤ ਮੰਤਰੀ ਇਸਹਾਕ ਡਾਰ ਨੇ ਦੇਰ ਰਾਤ ਲਾਈਵ ਟੈਲੀਕਾਸਟ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਡੀਜ਼ਲ ਅਤੇ ਲਾਈਟ ਡੀਜ਼ਲ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 293 ਰੁਪਏ ਅਤੇ 174.68 ਰੁਪਏ ਪ੍ਰਤੀ ਲੀਟਰ ਹੋਵੇਗੀ। ਮਿੱਟੀ ਦੇ ਤੇਲ ਦੀ ਕੀਮਤ ਵੀ 5.78 ਰੁਪਏ ਵਧ ਕੇ 186.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਨਵੀਆਂ ਕੀਮਤਾਂ ਐਤਵਾਰ ਦੇਰ ਰਾਤ ਤੋਂ ਲਾਗੂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਸਰਕਾਰ ਸਖ਼ਤ, ਇਸ ਤਰੀਕ ਮਗਰੋਂ ਕੱਟੇ ਜਾਣਗੇ ਚਲਾਨ
ਡਾਰ ਨੇ ਸਵੀਕਾਰ ਕੀਤਾ ਕਿ ਇਹ ਸੋਧ ਜ਼ਰੂਰੀ ਸੀ ਕਿਉਂਕਿ ਪਿਛਲੇ 15 ਦਿਨਾਂ ‘ਚ ਕੌਮਾਂਤਰੀ ਬਾਜ਼ਾਰ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧੀਆਂ ਹਨ। ਦੱਸ ਦੇਈਏ ਕਿ ਰਮਜ਼ਾਨ ਦੌਰਾਨ ਪਾਕਿਸਤਾਨ ਸਰਕਾਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕਿਉਂਕਿ ਪਹਿਲਾਂ ਹੀ ਦੇਸ਼ ਦੇ ਲੋਕ ਖਾਣ-ਪੀਣ ਦੀਆਂ ਵਸਤੂਆਂ ਨਾਲ ਜੁੜੀ ਮਹਿੰਗਾਈ ਕਾਰਨ ਪ੍ਰੇਸ਼ਾਨ ਹਨ। ਅਜਿਹੇ ‘ਚ ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵਧਣ ਦਾ ਖਦਸ਼ਾ ਹੈ। ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ (OPEC+) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਤਪਾਦਨ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: