ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਪਿੰਡ ਘਾਸੀਪੁਰ ਨੇੜੇ ਪੈਟਰੋਲ ਪੰਪ ‘ਤੇ ਲੁੱਟਣ ਦੀ ਨੀਅਤ ਨਾਲ ਮੁਲਾਜ਼ਮ ਨੂੰ ਗੋਲੀ ਮਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ, ਪੈਟਰੋਲ ਪੰਪ ਮੁਲਾਜ਼ਮ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਹਿਲਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਬਾਅਦ ‘ਚ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਦੀ ਪਛਾਣ ਸੁਨੀਲ ਠਾਕੁਰ ਪੁੱਤਰ ਕੇਹਰ ਸਿੰਘ ਵਾਸੀ ਖਤਰਾਲ, ਹਮੀਰਪੁਰ, ਹਿਮਾਚਲ ਵਜੋਂ ਹੋਈ ਹੈ।
ਘਟਨਾ ਬੀਤੀ ਦੇਰ ਰਾਤ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਹਰਿਆਣਾ ਦੇ ਇੰਚਾਰਜ ਨਰਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਹਰਿਆਣਾ ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਕੁਝ ਅਣਪਛਾਤੇ ਵਿਅਕਤੀ ਪੈਟਰੋਲ ਪੰਪ ਘਾਸੀਪੁਰ ‘ਤੇ ਆਏ, ਜਿਸ ਨੂੰ ਦੇਖ ਕੇ ਸੁਨੀਲ ਕੁਮਾਰ ਨੂੰ ਸ਼ੱਕ ਹੋਇਆ ਅਤੇ ਉਸ ਨੇ ਤੇਜ਼ ਰਫਤਾਰ ਨਾਲ ਭੱਜਦੇ ਹੋਏ ਪੈਟਰੋਲ ਪੰਪ ਦੇ ਕਮਰੇ ਨੂੰ ਅੰਦਰੋਂ ਤਾਲਾ ਲਗਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਕਾਂਗਰਸੀ ਮੇਅਰ ਨੂੰ ਬੇਭਰੋਸਗੀ ਮਤੇ ‘ਚ ਮਿਲੀ ਕਰਾਰੀ ਹਾਰ
ਪਰ ਇਸ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸੁਨੀਲ ਠਾਕੁਰ ‘ਤੇ ਦੋ ਗੋਲੀਆਂ ਚਲਾ ਦਿੱਤੀਆਂ, ਜੋਕਿ ਉਸ ਦੇ ਮੋਢੇ ਅਤੇ ਲੱਤ ‘ਤੇ ਲੱਗੀਆਂ। ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੁਨੀਲ ਠਾਕੁਰ ਨੇ ਦੱਸਿਆ ਕਿ ਦੋ ਮੋਟਰਸਾਈਕਲਾਂ ‘ਤੇ ਕੁੱਲ ਚਾਰ ਲੋਕ ਸਵਾਰ ਸਨ।
ਸੁਨੀਲ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਦਾ ਕੋਈ ਸੁਰਾਗ ਹਾਸਲ ਕਰਨ ਲਈ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: