ਪੰਜਾਬ ਦੇ ਜਲੰਧਰ ‘ਚ ਪੈਟਰੋਲ ਪੰਪ ਦੀ ਪੁਰਾਣੀ ਇਮਾਰਤ ਦੀ ਮੁਰੰਮਤ ਕਰਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਮੁਰੰਮਤ ਦੌਰਾਨ ਛੱਤ ਡਿੱਗ ਗਈ, ਜਿਸ ਕਾਰਨ ਮੌਕੇ ‘ਤੇ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਜ਼ਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ।
ਘਟਨਾ ਫਿਲੌਰ ਤੋਂ ਨਵਾਂ ਸ਼ਹਿਰ ਰੋਡ ‘ਤੇ ਸਥਿਤ ਲਸਾੜਾ ਪੈਟਰੋਲ ਪੰਪ ਦੀ ਹੈ। ਪੈਟਰੋਲ ਪੰਪ ‘ਤੇ ਪੁਰਾਣੀ ਇਮਾਰਤ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸੇ ਸਮੇਂ ਅਚਾਨਕ ਘਰ ਦੀ ਛੱਤ ਡਿੱਗ ਗਈ। ਰੌਲਾ ਪੈਣ ‘ਤੇ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਸਥਾਨਕ ਲੋਕਾਂ ਦੀ ਮਦਦ ਨਾਲ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਹੁਣ X ‘ਤੇ ਮਿਲੇਗੀ ਨੌਕਰੀਆਂ ਬਾਰੇ ਜਾਣਕਾਰੀ, ਕੰਪਨੀ ਨੇ ਸ਼ੁਰੂ ਕੀਤੀ ਨੌਕਰੀ ਹਾਇਰਿੰਗ ਫੀਚਰ
ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦਾ ਕਹਿਣਾ ਹੈ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੰਮ ਚੱਲ ਰਿਹਾ ਸੀ ਤਾਂ ਦੋ ਮਜ਼ਦੂਰ ਛੱਤ ‘ਤੇ ਖੜ੍ਹੇ ਸਨ। ਅਚਾਨਕ ਛੱਤ ਡਿੱਗਣ ਕਾਰਨ ਮਜ਼ਦੂਰ ਹੇਠਾਂ ਦੱਬ ਗਏ। ਛੱਤ ‘ਤੇ ਖੜ੍ਹੇ ਦੋਵੇਂ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: