ਇਸ ਸਮੇਂ ਪੰਜਾਬ ਦੀ ਵੱਡੀ ਖਬਰ ਆਈ ਹੈ। ਪੈਟਰੋਲ ਪੰਪ ਮਾਲਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਵਿੱਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। 15 ਦਿਨਾਂ ਤੱਕ ਤੁਹਾਨੂੰ ਸ਼ਾਮ 5 ਵਜੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ।
ਇਹ ਫੈਸਲਾ ਲੁਧਿਆਣਾ ਦੇ ਸਤਲੁਜ ਕਲੱਬ ਵਿਖੇ ਹੋਈ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਵੱਧ ਰਹੀ ਲਾਗਤ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮਦਨ ਵਿੱਚ ਕੋਈ ਵਾਧਾ ਨਹੀਂ ਹੋਇਆ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨਾਲ ਖਰਚੇ ਲਗਾਤਾਰ ਵਧ ਰਹੇ ਹਨ। ਪਿਛਲੇ ਪੰਜ ਸਾਲਾਂ ਵਿੱਚ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ, ਪਰ ਸਰਕਾਰ ਵੱਲੋਂ ਕੋਈ ਵਾਧਾ ਨਹੀਂ ਕੀਤਾ ਗਿਆ।
ਲੰਮੇ ਸਮੇਂ ਤੋਂ ਸਰਕਾਰ ਨਾਲ ਮੀਟਿੰਗਾਂ ਕਰਨ ਦੇ ਨਾਲ-ਨਾਲ ਕੀਮਤਾਂ ਨੂੰ ਕਾਬੂ ਵਿੱਚ ਲਿਆਉਣ ਅਤੇ ਰਾਹਤ ਲਈ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਇਸ ਦਾ ਕੋਈ ਹੱਲ ਨਹੀਂ ਹੋ ਪਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਹੁਣ ਅਸੀਂ ਖੁਦ ਖਰਚੇ ਘਟਾਉਣ ਲਈ ਕਾਸਟ ਕਟਿੰਗ ਕਰਨ ਲਈ ਮਜਬੂਰ ਹੋ ਗਏ ਹਾਂ।
ਇਹ ਵੀ ਪੜ੍ਹੋ : CM ਚੰਨੀ ਨੇ ਸੱਦੀ ਹੰਗਾਮੀ ਮੀਟਿੰਗ, ਗੈਸਟ ਹਾਊਸ ‘ਚ ਮਿਲ ਰਹੇ ਮੰਤਰੀਆਂ ਨੂੰ
ਇਸੇ ਕੜੀ ਤਹਿਤ ਪੰਜਾਬ ਭਰ ਦੇ ਪੈਟਰੋਲ ਪੰਪ 7 ਨਵੰਬਰ ਤੋਂ 21 ਨਵੰਬਰ ਤੱਕ 15 ਦਿਨਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ। ਜੇਕਰ ਇਨ੍ਹਾਂ 15 ਦਿਨਾਂ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 22 ਨਵੰਬਰ ਨੂੰ ਇੱਕ ਰੋਜ਼ਾ ਹੜਤਾਲ ਕਰਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।