ਫਗਵਾੜਾ ਹੁਸ਼ਿਆਰਪੁਰ ਰੋਡ ਰੋਮੀ ਢਾਬੇ ਨੇੜੇ ਟ੍ਰੈਕਟਰ-ਟਰਾਲੀ ਬ੍ਰਿਜਾ ਕਾਰ ਤੇ ਈ-ਰਿਕਸ਼ਾ ਦੀ ਟੱਕਰ ਹੋਣ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੰ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਪੱਪੂ ਯਾਦਵ, ਉਸ ਦੀ ਪਤਨੀ ਸੁਨੀਤਾ ਤੇ ਡੇਢ ਸਾਲਾ ਬੱਚੇ ਵਜੋਂ ਹੋਈ ਹੈ ਜਦੋਂ ਕਿ ਜਖਮੀ ਵਿਅਕਤੀ ਦੀ ਪਛਾਣ ਸੰਜੀਵ ਯਾਦਵ ਵਜੋਂ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਵੇਰੇ ਤੜਕੇ ਹੀ ਰੋਮੀ ਢਾਬੇ ਨੇੜੇ ਇਕ ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ। ਟੱਕਰ ਦੇ ਬਾਅਦ ਟਰੈਕਟਰ ਟਰਾਲੀ ਈ-ਰਿਕਸ਼ਾ ‘ਤੇ ਪਲਟ ਗਈ ਜਿਸ ਵਿਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 3 ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਜਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ 108 ਐਂਬੂਲੈਂਸ ਮੌਕੇ ‘ਤੇ ਪਹੁੰਚੀ ਜਿਥੇ ਤਿੰਨਾਂ ਮ੍ਰਿਤਕਾਂ ਤੇ ਇਕ ਜ਼ਖਮੀ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਜ਼ਖਮੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਹੁਣ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, CP ਸ਼ਰਮਾ ਨੇ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐੱਸਐੱਚਓ ਪੁਲਿਸ ਪਾਰਟੀ ਸਣੇ ਮੌਕੇ ‘ਤੇ ਦੋਵੇਂ ਹੀ ਗੱਡੀਆਂ ਨੰ ਸਾਈਡ ਕਰਵਾ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਜਦੋਂ ਕਿ ਗੰਭੀਰ ਜ਼ਖਮੀ ਦੇ ਬਿਆਨ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























