ਹਿਮਾਚਲ ਪ੍ਰਦੇਸ਼ ਵਿਚ ਪੰਜਾਬੀਆਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ ਇਕ ਪਿਕਅੱਪ ਗੱਡੀ ਖੱਡ ਵਿਚ ਡਿੱਗ ਗਈ ਜਿਸ ਨਾਲ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। 14 ਬੱਚਿਆਂ ਸਣੇ 23 ਯਾਤਰੀ ਜ਼ਖਮੀ ਹਨ। ਜ਼ਖਮੀਆਂ ਦਾ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਮੋਗਾ ਦੇ 29 ਸ਼ਰਧਾਲੂ ਕਾਂਗੜਾ ਦੇ ਚਾਮੁੰਡਾ ਮੰਦਰ ਵਿਚ ਦਰਸ਼ਨ ਕਰਕੇ ਪਰਤ ਰਹੇ ਸਨ। ਸਵੇਰੇ ਸਾਢੇ ਸਤ ਵਜੇ ਉਨ੍ਹਾਂ ਦੀ ਪਿਕ੍ੱਪ ਜਦਰੰਗਲ ਕੋਲ ਡੂੰਘੀ ਖੱਡ ਵਿਚ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭੇਜਿਆ।
ਇਹ ਵੀ ਪੜ੍ਹੋ : ਇਤਿਹਾਸਕ ਪਲ : ਸੀਏਟਲ ਦੇ ਆਈਕੋਨਿਕ ਸਪੇਸ ਨੀਡਲ ‘ਤੇ ਪਹਿਲੀ ਵਾਰ ਲਹਿਰਾਇਆ ਗਿਆ ਤਿਰੰਗਾ
ਇਕ ਮਹਿਲਾ ਸ਼ਰਧਾਲੂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰਨਾਂ ਨੂੰ ਟਾਂਡਾ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾਂ ਵਿਚ 2 ਔਰਤਾਂ ਤੇ 2 ਮਰਦ ਸ਼ਾਮਲ ਹਨ। ਇਹ ਹਾਦਸਾ ਚਾਮੁੰਡਾ-ਧਰਮਸ਼ਾਲਾ ਸੜਕ ‘ਤੇ ਇਕੂ ਮੋੜ ਸਥਿਤ ਬੈਲੀ ਹੋਟਲ ਕੋਲ ਹੋਇਆ ਹੈ। ਟਾਂਡਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਿਲਾਪ ਸ਼ਰਮਾ ਨੇ ਦੱਸਿਆ ਕਿ 4 ਲੋਕਾਂ ਦੀ ਮੌਤ ਹੋ ਗਈ ਹੈ। 13 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 10 ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























