ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਹੋਈ ਹਿੰਸਾ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਕੁਝ ਸ਼ੱਕੀ ਲੋਕਾਂ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ। ਐੱਸ. ਆਈ. ਟੀ. ਨੇ ਲੋਕਾਂ ਤੋਂ ਇਨ੍ਹਾਂ ਸ਼ੱਕੀ ਵਿਅਕਤੀਆਂ ਬਾਰੇ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ ਸੁਣਵਾਈ ਹੋਣ ਜਾ ਰਹੀ ਹੈ। 3 ਅਕਤੂਬਰ ਨੂੰ ਵਾਪਰੀ ਇਸ ਘਟਨਾ ‘ਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਜਾਨ ਚੱਲੀ ਗਈ ਸੀ।
ਚੀਫ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਤ ਬੈਂਚ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੁਆਰਾ ਇਸ ਮਾਮਲੇ ‘ਚ ਚੁੱਕੇ ਗਏ ਕਦਮਾਂ ‘ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਜਿਸ ਤੋਂ ਬਾਅਦ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਸੀ. ਜੇ. ਆਈ. ਨੂੰ ਚਿੱਠੀ ਲਿਖ ਕੇ ਦੋ ਵਕੀਲਾਂ ਨੇ ਘਟਨਾ ਦੀ ਉੁੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ, ਜਿਸ ਵਿਚ ਸੀ. ਬੀ. ਆਈ. ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ‘ਤੇ ਸੁਣਵਾਈ ਸ਼ੁਰੂ ਕੀਤੀ।