Pilgrims returning from : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਵਿਚ ਧਾਰਮਿਕ ਸਥਾਨਾਂ ਤਖਤ ਸ੍ਰੀ ਹਜੂਰ ਸਾਹਿਬ ਤੇ ਸ੍ਰੀ ਨਾਂਦੇੜ ਸਾਹਿਬ ਤੋਂ ਬਹੁਤ ਸਾਰੇ ਸ਼ਰਧਾਲੂ ਪਰਤੇ ਹਨ। CM ਵਲੋਂ ਇਨ੍ਹਾਂ ਨੂੰ ਕੁਆਰੰਟਾਈਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਕਰਕੇ ਇਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਆਈਸੋਲੇਟ ਕੀਤਾ ਗਿਆ ਹੈ ਪਰ ਇਹ ਸਾਰੇ ਸ਼ਰਧਾਲੂ ਸਰਕਾਰੀ ਪ੍ਰਬੰਧਾਂ ਤੋਂ ਬਹੁਤ ਹੀ ਅਸੰਤੁਸ਼ਟ ਹਨ। ਇਨ੍ਹਾਂ ਸ਼ਰਧਾਲੂਆਂ ਨੇ ਵੀਡੀਓ ਵਾਇਰਲ ਕਰਕੇ ਸਰਕਾਰੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।
ਹੁਸ਼ਿਆਰਪੁਰ ਵਿਖੇ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਲਗਭਗ 100 ਸ਼ਰਧਾਲੂਆਂ ਨੂੰ ਰਿਆਤ ਬਾਹਰਾ ਕਾਲਜ ਵਿਖੇ ਰੱਖਿਆ ਗਿਆ ਹੈ ਜਿਥੇ ਨਾ ਤਾਂ ਉਨ੍ਹਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਨਾ ਹੀ ਉਥੇ ਕੋਈ ਸਫਾਈ ਦੀ ਵਿਵਸਥਾ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ‘ਤੇ ਸਾਨੂੰ ਰੱਖਿਆ ਗਿਆ ਹੈ ਉਥੇ ਕਿਸੇ ਤਰ੍ਹਾਂ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ। ਸਾਨੂੰ ਕੈਦੀਆਂ ਦੀ ਤਰ੍ਹਾਂ ਇਥੇ ਬੰਦ ਕਰ ਦਿੱਤਾ ਗਿਆ ਹੈ ਤੇ ਸਾਡੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਪ੍ਰਸ਼ਾਸਨ ਮੀਟਿੰਗਾਂ ਕਰਨ ਵਿਚ ਬਿਜੀ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਿਨਾਂ ਸਬਜੀ ਦੇ ਰੋਟੀ ਦਿੱਤੀ ਜਾ ਰਹੀ ਹੈ। ਕੋਈ ਵੀ ਵਿਅਕਤੀ ਉਨ੍ਹਾਂ ਕੋਲ ਆਉਣ ਨੂੰ ਤਿਆਰ ਨਹੀਂ ਹੈ।
ਸ਼ਰਧਾਲੂਆਂ ਵਿਚ ਲਗਭਗ 25 ਔਰਤਾਂ, 0 ਬੱਚੇ ਅਤੇ 45 ਪੁਰਸ਼ ਹਨ। ਉਨ੍ਹਾਂ ਕਿਹਾ ਕਿ ਉਹ ਵਾਰ-ਵਾਰ ਆਪਣੀ ਜ਼ਰੂਰਤ ਦੀਆਂ ਚੀਜਾਂ ਬਾਰੇ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕਿਸੇ ਵੀ ਮੰਗ ਵਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਸਾਰਿਆਂ ਵਲੋਂ ਪ੍ਰਸ਼ਾਸਨ ਨੂੰ ਇਕੋ ਹੀ ਅਪੀਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦਾ ਜਲਦ ਹੀ ਟੈਸਟ ਕਰਵਾ ਦਿੱਤਾ ਜਾਵੇ ਅਤੇ ਜਿਹੜੇ ਵਿਅਕਤੀ ਠੀਕ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਘਰ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿਨ੍ਹਾਂ ਦੀ ਰਿਪੋਰਟ ਪਾਜੀਟਿਵ ਆਉਂਦੀਆਂ ਹਨ ਉਨ੍ਹਾਂ ਲਈ ਕੁਝ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।