ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜੇ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ।
PM ਮੋਦੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ- “ਉਨ੍ਹਾਂ ਦੀ ਪ੍ਰੇਰਨਾ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਸਮਰਪਿਤ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ‘ਆਤਮਨਿਰਭਰ’ ਤੇ ‘ਵਿਕਸਤ’ ਭਾਰਤ ਦੀ ਸਿਰਜਣਾ ਨੂੰ ਤਾਕਤ ਅਤੇ ਗਤੀ ਦੇਣਗੇ।
ਇਸੇ ਤਰ੍ਹਾਂ ਭਗਵੰਤ ਮਾਨ ਨੇ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਪ੍ਰਣਾਮ ਕੀਤਾ ਤੇ ਕਿਹਾ ਕਿ ਬਾਬਾ ਸਾਹਿਬ ਅਸਲ ਮਾਅਨਿਆਂ ‘ਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਨ੍ਹਾਂ ਦੇ ਬਰਾਬਰਤਾ ਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਵੀਡੀਓ ਲਈ ਕਲਿੱਕ ਕਰੋ -:
