ਭਾਰਤ ਰਤਨ ਅਤੇ ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਮੁੰਬਈ ਦੇ ਸ਼ਿਵਾਜੀ ਪਾਰਕ ‘ਚ ਪੂਰੇ ਰਾਜਕੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੂੰ ਉਨ੍ਹਾਂ ਦੇ ਭਤੀਜੇ ਆਦੀਨਾਥ ਨੇ ਮੁੱਖਾਗਨੀ ਦਿੱਤੀ।
ਇਸ ਮੌਕੇ ਲਤਾ ਦੇ ਹਜ਼ਾਰਾਂ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਲਤਾ ਦੇ ਅੰਤਿਮ ਸੰਸਕਾਰ ‘ਚ ਫਿਲਮ ਜਗਤ ਤੋਂ ਲੈ ਕੇ ਸਿਆਸੀ ਅਤੇ ਖੇਡ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਵੀ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਨ ਮੁੰਬਈ ਪਹੁੰਚੇ।
ਸ਼ਾਹਰੁਖ ਖਾਨ ਅਤੇ ਮੁੱਖ ਮੰਤਰੀ ਊਧਵ ਠਾਕਰੇ ਨੇ ਲਤਾ ਨੂੰ ਸ਼ਰਧਾਂਜਲੀ ਦਿੱਤੀ। ਲਤਾ ਮੰਗੇਸ਼ਕਰ ਦੇ ਅੰਤਿਮ ਦਰਸ਼ਨਾਂ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੀ ਉੱਥੇ ਪੁੱਜੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਤਾ ਮੰਗੇਸ਼ਕਰ ਦੇ ਅੰਤਿਮ ਸੰਸਕਾਰ ਅਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਨੇ ਸੀ.ਐੱਮ. ਊਧਵ ਨਾਲ ਵੀ ਮੁਲਾਕਾਤ ਕੀਤੀ ਅਤੇ ਫਿਰ ਉਥੋਂ ਚਲੇ ਗਏ।
ਲਤਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਲੋਕ ਸੜਕਾਂ ‘ਤੇ ਆ ਗਏ ਅਤੇ ਕਾਫ਼ਲਾ ਜਾਰੀ ਰਿਹਾ। ਪੁਲਿਸ ਅਤੇ ਸੈਨਾ ਨੇ ਮੰਗੇਸ਼ਕਰ ਨੂੰ ਰਸਮੀ ਸਲਾਮੀ ਦਿੱਤੀ ਅਤੇ ਇੱਕ ਬੈਂਡ ਨੇ ਰਾਸ਼ਟਰੀ ਗੀਤ ਵਜਾਇਆ। ਇਸ ਤੋਂ ਬਾਅਦ ਮੰਗੇਸ਼ਕਰ ਦੀ ਦੇਹ ਨੂੰ ਫੁੱਲਾਂ ਨਾਲ ਸਜੇ ਟਰੱਕ ‘ਤੇ ਰੱਖਿਆ ਗਿਆ ਅਤੇ ਉਨ੍ਹਾਂ ‘ਚ ਗਾਇਕਾ ਦੀ ਵੱਡੀ ਤਸਵੀਰ ਵੀ ਲਗਾਈ ਗਈ। ਟਰੱਕ ਵਿਚ ਮੰਗੇਸ਼ਕਰ ਦੀ ਭੈਣ ਅਤੇ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਸਣੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਵੀ ਮ੍ਰਿਤਕ ਦੇਹ ਦੇ ਨਾਲ ਸਨ। ਇਸ ਮੌਕੇ ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਅਭਿਨੇਤਾ ਅਮਿਤਾਭ ਬੱਚਨ ਅਤੇ ਉਨ੍ਹਾਂ ਦੀ ਬੇਟੀ ਸ਼ਵੇਤਾ ਨੰਦਾ, ਅਨੁਪਮ ਖੇਰ, ਗੀਤਕਾਰ ਜਾਵੇਦ ਅਖਤਰ ਅਤੇ ਫਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ, ਫਿਲਮ ਨਿਰਮਾਤਾ ਆਸ਼ੂਤੋਸ਼ ਗੋਵਾਰੀਕਰ, ਮਧੁਰ ਭੰਡਾਰਕਰ, ਅਭਿਨੇਤਰੀ ਸ਼ਰਧਾ ਕਪੂਰ ਅਤੇ ਸੰਗੀਤਕਾਰ ਲਲਿਤ ਪੰਡਿਤ ਸਮੇਤ ਹੋਰਨਾਂ ਨੇ ਮੰਗੇਸ਼ਕਰ ਨੂੰ ਦੱਖਣੀ ਮੁੰਬਈ ਦੇ ਪੇਡਰ ਰੋਡ ‘ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਦਿੱਤੀ।