ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਹੁਣ 29 ਨਵੰਬਰ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ, ਜਿਸ ਪਿੱਛੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਦੱਸ ਦੇਈਏ ਕਿ 19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਹੁਣ ਕੈਬਨਿਟ ਦੀ ਮਨਜ਼ੂਰੀ ਪਿੱਛੋਂ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਜ਼ਿਕਰਯੋਗ ਹੈ ਕਿ ਪੁਰਾਣੇ ਕਾਨੂੰਨ ਨੂੰ ਵਾਪਿਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ। ਦੂਜੇ ਸ਼ਬਦਾਂ ਵਿੱਚ ਕਹੀਏ ਤਾਂ ਨਵੇਂ ਕਾਨੂੰਨ ਦੀ ਤਰ੍ਹਾਂ ਹੀ ਪੁਰਾਣੇ ਕਾਨੂੰਨ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਮਨਜ਼ੂਰੀ ਲਈ ਬਿੱਲ ਨੂੰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਅਤੇ ਫਿਰ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਨੋਟੀਫਿਕੇਸ਼ਨ ਜਾਰੀ ਹੋਵੇਗਾ ਜਿਸ ਤੋਂ ਬਾਅਦ ਇਹ ਕਾਨੂੰਨ ਰੱਦ ਹੋ ਜਾਣਗੇ।
ਇਹ ਵੀ ਪੜ੍ਹੋ : ਕਪਿਲ ਸ਼ਰਮਾ ਸ਼ੋਅ ‘ਚ ਗੈਸਟ ਵਜੋਂ ਪਹੁੰਚੀ ਭਾਜਪਾ MP ਸਮ੍ਰਿਤੀ ਈਰਾਨੀ ਨੂੰ ਗਾਰਡ ਨੇ ਤੋਰਿਆ ਵਾਪਿਸ, ਪਈਆਂ ਭਾਜੜਾਂ