ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ 77ਵਾਂ ਜਨਮ ਦਿਨ ਹੈ। ਉਨ੍ਹਾਂ ਨੂੰ ਦੇਸ਼ ਭਰ ਤੋਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, ‘ਸੋਨੀਆ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ : ਯੂਪੀ ਤੋਂ ਦਿਲ ਕੰਬਾਊਂ ਘਟਨਾ, ਪੋਤੇ ਦੇ ਰੋਣ ਤੋਂ ਪਰੇਸ਼ਾਨ ਦਾਦੇ ਨੇ 2 ਸਾਲਾ ਮਾਸੂਮ ਤੇ ਨੂੰਹ ਦਾ ਕੀਤਾ ਕਤ.ਲ
ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਇਟਲੀ ਦੇ ਵੇਨੇਟੋ ਵਿੱਚ ਹੋਇਆ ਸੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਵਿਆਹ ਕਰਨ ਤੋਂ ਬਾਅਦ, ਉਨ੍ਹਾਂ ਨੇ ਆਪਣੀ ਇਟਾਲੀਅਨ ਨਾਗਰਿਕਤਾ ਤਿਆਗ ਦਿੱਤੀ ਅਤੇ 1970 ਵਿੱਚ ਭਾਰਤੀ ਨਾਗਰਿਕਤਾ ਪ੍ਰਾਪਤ ਕੀਤੀ। ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਸਿਹਤ ਕਾਰਨਾਂ ਕਰਕੇ ਪਿਛਲੇ ਕੁਝ ਸਾਲਾਂ ਵਿੱਚ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –