ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ‘ਚ ਕੋਵਿਡ-19 ਨਾਲ ਜੁੜੀ ਸਥਿਤੀ ‘ਤੇ ਬੁੱਧਵਾਰ ਦੁਪਹਿਰ 12 ਵਜੇ ਵੀਡੀਓ ਕਾਨਫਰੰਸ ਜ਼ਰੀਏ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 2,483 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 4,30,62,569 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 15,636 ਹੋ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀਆਂ ਨਾਲ ਬੈਠਕ ਵਿੱਚ ਪੀ.ਐੱਮ ਮੋਦੀ ਕਈ ਅਹਿਮ ਫੈਸਲੇ ਲੈ ਸਕਦੇ ਹਨ। ਪਿਛਲੇ ਦਿਨੀਂ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸੁਚੇਤ ਰਹਿਣ ਅਤੇ ਮਾਸਕ ਪਹਿਨਣ, ਸਹੀ ਦੂਰੀ ਦੀ ਪਾਲਣਾ ਅਤੇ ਵਾਰ-ਵਾਰ ਹੱਥ ਧੋਣ ਵਰਗੇ ਸਾਰੇ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਮੰਗਲਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਕਾਰਨ ਮੌਤ ਦੇ 1399 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਲਾਗ ਕਰਕੇ ਚਾਰ ਮੌਤਾਂ ਅਤੇ ਦਿੱਲੀ ਵਿੱਚ ਇੱਕ ਮਰੀਜ਼ ਦੀ ਜਾਨ ਗਈ। ਨਵੇਂ ਮਾਮਲਿਆਂ ਤੋਂ ਬਾਅਦ, ਦੇਸ਼ ਵਿੱਚ ਲਾਗ ਕਰਕੇ ਮਰਨ ਵਾਲਿਆਂ ਦੀ ਕੁੱਲ ਗਿਣਤੀ 5,23,622 ਹੋ ਗਈ ਹੈ।
ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 15,636 ‘ਤੇ ਆ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 886 ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫੀਸਦੀ ਹੈ।