ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕਰਨਾਟਕ ਦੇ ਤੁਮਕੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ (HAL) ਦੀ ਹੈਲੀਕਾਪਟਰ ਫੈਕਟਰੀ ਦਾ ਉਦਘਾਟਨ ਕੀਤਾ। ਇਹ ਏਸ਼ੀਆ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਹੈ। ਇੱਥੇ 20 ਸਾਲਾਂ ਵਿੱਚ 1000 ਤੋਂ ਵੱਧ ਹੈਲੀਕਾਪਟਰ ਬਣਾਏ ਜਾਣਗੇ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ ਕਿ ਕਰਨਾਟਕ ਨਵੀਨਤਾ ਦੀ ਧਰਤੀ ਹੈ।
ਪ੍ਰਧਾਨ ਮੰਤਰੀ ਨੇ ਲਾਈਟ ਯੂਟਿਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਹੁਣ ਏਅਰਕ੍ਰਾਫਟ ਕੈਰੀਅਰਾਂ ਅਤੇ ਲੜਾਕੂ ਜਹਾਜ਼ਾਂ ਲਈ ਆਧੁਨਿਕ ਅਸਾਲਟ ਰਾਈਫਲਾਂ ਦਾ ਨਿਰਮਾਣ ਕਰ ਰਿਹਾ ਹੈ। PM ਮੋਦੀ ਨੇ ਕਿਹਾ ਕਿ ਕਰਨਾਟਕ ਨੂੰ ਮਲਟੀ-ਮੋਡਲ ਕਨੈਕਟੀਵਿਟੀ ਨਾਲ ਜੋੜਿਆ ਜਾ ਰਿਹਾ ਹੈ। ਇਸ ਨਾਲ ਇੱਥੇ ਰੁਜ਼ਗਾਰ ਵਧੇਗਾ।
ਇਹ ਵੀ ਪੜ੍ਹੋ : ਅਡਾਨੀ ਗਰੁੱਪ ਦਾ ਵੱਡਾ ਐਲਾਨ, 111 ਮਿਲੀਅਨ ਡਾਲਰ ਦੇ ਸ਼ੇਅਰ ਕਰਨਗੇ ਰਿਲੀਜ਼
ਦੱਸ ਦੇਈਏ ਇਹ ਫੈਕਟਰੀ 615 ਏਕੜ ਵਿੱਚ ਫੈਲੀ ਹੋਈ ਹੈ। PM ਮੋਦੀ ਨੇ 2016 ਵਿੱਚ ਇਸ ਦੀ ਨੀਂਹ ਰੱਖੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਕਟਰੀ ਬਿਨਾਂ ਦਰਾਮਦ ਦੇ ਹੈਲੀਕਾਪਟਰਾਂ ਸਬੰਧੀ ਭਾਰਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਸਮਰੱਥ ਹੈ। ਸ਼ੁਰੂ ਵਿੱਚ ਇੱਥੇ ਲਾਈਟ ਯੂਟੀਲਿਟੀ ਹੈਲੀਕਾਪਟਰ (LUH) ਬਣਾਏ ਜਾਣਗੇ। ਇਸ ਤੋਂ ਪਹਿਲਾਂ PM ਮੋਦੀ ਨੇ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: