pm modi pays tribute says: ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਕਾਰਨ 21 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਕਰਨਲ ਅਧਿਕਾਰੀ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਸੂਦ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਪੀਐਮ ਮੋਦੀ ਨੇ ਟਵੀਟ ਕੀਤਾ, “ਹੰਦਵਾੜਾ ਵਿੱਚ ਸ਼ਹੀਦ ਹੋਏ ਸਾਡੇ ਦਲੇਰ ਸੈਨਿਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਆਪਣੇ ਨਾਗਰਿਕਾਂ ਦੀ ਰੱਖਿਆ ਲਈ ਅਣਥੱਕ ਮਿਹਨਤ ਕੀਤੀ। ਮੈਨੂੰ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਮਦਰਦੀ ਹੈ।”
ਤੁਹਾਨੂੰ ਦੱਸ ਦਈਏ ਕਿ ਹੰਦਵਾੜਾ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਹੈਦਰ ਨੂੰ ਮਾਰ ਦਿੱਤਾ ਹੈ। ਅੱਤਵਾਦੀ ਹੈਦਰ ਪਾਕਿਸਤਾਨ ਦਾ ਰਹਿਣ ਵਾਲਾ ਹੈ। ਉੱਤਰੀ ਕਸ਼ਮੀਰ ਦੇ ਹੰਦਵਾੜਾ ਵਿੱਚ ਕੱਲ੍ਹ ਸ਼ਾਮ ਤੋਂ ਇੱਕ ਮੁੱਠਭੇੜ ਚੱਲ ਰਹੀ ਸੀ, ਹੁਣ ਸੁਰੱਖਿਆ ਬਲ ਸਰਚ ਅਭਿਆਨ ਚਲਾ ਰਹੇ ਹਨ। ਇਸ ਮੁਕਾਬਲੇ ਵਿੱਚ ਇੱਕ ਕਰਨਲ, ਇੱਕ ਮੇਜਰ ਅਤੇ 2 ਜਵਾਨਾਂ ਸਮੇਤ 5 ਲੋਕ ਸ਼ਹੀਦ ਹੋਏ ਹਨ। ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਸਬ ਇੰਸਪੈਕਟਰ ਵੀ ਇਹਨਾਂ ਸ਼ਹੀਦਾਂ ਵਿੱਚ ਸ਼ਾਮਿਲ ਹੈ।
ਇਹ ਵੀ ਪੜ੍ਹੋ : ਲੌਕਡਾਊਨ ਦੇ 40 ਦਿਨਾਂ ‘ਚ ਮਹਾਂਮਾਰੀ ਕਾਰਨ ਹੋਇਆ ਕੁੱਝ ਅਜਿਹਾ ਜੋ ਪਹਿਲਾ ਕਦੇ ਵੀ ਨਹੀਂ ਹੋਇਆ…