ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਕੋਰੋਮੰਡਲ ਐਕਸਪ੍ਰੈੱਸ ਦੇ ਛੇ ਤੋਂ ਸੱਤ ਡੱਬੇ ਪਟੜੀ ਤੋਂ ਉਤਰ ਗਏ ਅਤੇ ਇਕ ਹੋਰ ਪਟੜੀ ‘ਤੇ ਆ ਰਹੀ ਟਰੇਨ ਨਾਲ ਟਕਰਾ ਗਏ। ਅਪਡੇਟ ਮੁਤਾਬਕ ਇਸ ਹਾਦਸੇ ‘ਚ ਹੁਣ ਤੱਕ 238 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਹੈ।
ਇਸ ਹਾਦਸੇ ‘ਚ 1000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਵਾਪਰਿਆ ਜਦੋਂ ਕੋਰੋਮੰਡਲ ਐਕਸਪ੍ਰੈੱਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਅਤੇ ਰੇਲ ਮੰਤਰੀ ਵੀ ਉਨ੍ਹਾਂ ਦੇ ਨਾਲ ਹਨ।
ਓਡੀਸ਼ਾ ਰੇਲ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਘਟਨਾ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਮੌਕੇ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਜਾਣਕਾਰੀ ਲਈ। ਉਨ੍ਹਾਂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਗੱਲ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਮਦਦ ਦਾ ਐਲਾਨ ਵੀ ਕੀਤਾ ਸੀ।
ਓਡੀਸ਼ਾ ਵਿੱਚ ਹੋਏ ਰੇਲ ਹਾਦਸੇ ਨੂੰ ਭਾਰਤ ਵਿੱਚ ਸਭ ਤੋਂ ਭਿਆਨਕ ਹਾਦਸਿਆਂ ਵਿੱਚੋਂ ਇੱਕ ਦੱਸਿਆ ਗਿਆ ਹੈ। ਇਸ ਹਾਦਸੇ ਵਿੱਚ 261 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਾਦਸਾ ਤਕਨੀਕੀ ਖਰਾਬੀ ਕਾਰਨ ਹੋਇਆ ਜਾਂ ਮਨੁੱਖੀ ਗਲਤੀ ਕਾਰਨ। ਹਾਲਾਂਕਿ, ਇੱਕ ਸੇਵਾਮੁਕਤ ਰੇਲਵੇ ਅਧਿਕਾਰੀ ਨੇ ਹਾਦਸੇ ਦੇ ਪਿੱਛੇ ਸਿਗਨਲ ਵਿੱਚ ਤਕਨੀਕੀ ਖਰਾਬੀ ਅਤੇ ਸਮੱਸਿਆ ਦਾ ਖਦਸ਼ਾ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਅਮਰੀਕਾ ਦੌਰੇ ‘ਤੇ ਨੈਲਸਨ ਮੰਡੇਲਾ ਦੀ ਬਰਾਬਰੀ ਕਰ ਲੈਣਗੇ PM ਮੋਦੀ, ਇਸ ਮਾਮਲੇ ‘ਚ ਵਾਜਪਾਈ ਤੋਂ ਵੀ ਨਿਕਲਣਗੇ ਅੱਗੇ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਓਡੀਸ਼ਾ ‘ਚ ਕਿਹਾ, ”ਇਹ ਹੁਣ ਤੱਕ ਦਾ ਸਭ ਤੋਂ ਵੱਡਾ ਰੇਲ ਹਾਦਸਾ ਹੈ। ਇਸੇ ਤਰ੍ਹਾਂ ਦੀ ਘਟਨਾ 1981 ਵਿੱਚ ਵੀ ਵਾਪਰੀ ਸੀ। ਇਸ ਟਰੇਨ ‘ਚ ਕੋਈ ਐਂਟੀ ਕੋਲੀਜ਼ਨ ਯੰਤਰ ਨਹੀਂ ਸੀ, ਜੇ ਅਜਿਹਾ ਹੁੰਦਾ ਤਾਂ ਇਹ ਹਾਦਸਾ ਨਾ ਵਾਪਰਦਾ। ਅਸੀਂ ਇਸ ਹਾਦਸੇ ਵਿੱਚ ਮਾਰੇ ਗਏ ਸਾਡੇ ਰਾਜ ਦੇ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਵਾਂਗੇ। ਅਸੀਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰਾਜ ਸਰਕਾਰ ਅਤੇ ਰੇਲਵੇ ਨੂੰ ਪੂਰਾ ਸਹਿਯੋਗ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -: