ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਈ ਨਹੀਂ ਭੁੱਲ ਸਕਦਾ। ਦੇਸ਼ ਭਰ ਵਿਚ ਦੋਵੇਂ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਦਿਵਸ ‘ਤੇ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਨਿੱਕੀ ਉਮਰੇ ਧਰਮ ਦੀ ਰੱਖਿਆ ਲਈ ਵੱਡਾ ਬਲਿਦਾਨ ਦਿੱਤਾ। ਸਾਰਾ ਦੇਸ਼ ਉਨ੍ਹਾਂ ਦੀ ਇਸ ਸ਼ਹਾਦਤ ‘ਤੇ ਸੀਸ ਝੁਕਾਉਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ ‘ਤੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ।
ਐਕਸ ‘ਤੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ “ਅੱਜ ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰੇ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ‘ਤੇ ਡਟੇ ਰਹੇ, ਆਪਣੀ ਹਿੰਮਤ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਵਚਨਬੱਧਤਾ ਦੀ ਇੱਕ ਚਮਕਦੀ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ, ਉਹ ਸਾਨੂੰ ਹਮੇਸ਼ਾ ਵਧੇਰੇ ਨਿਆਂਪੂਰਨ ਅਤੇ ਹਮਦਰਦ ਸਮਾਜ ਬਣਾਉਣ ਵੱਲ ਪ੍ਰੇਰਿਤ ਕਰਦੇ ਰਹਿਣ।
ਦੱਸ ਦੇਈਏ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ 9 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਦੀ ਯਾਦ ਵਿਚ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਇਆ ਜਾਏਗਾ।
ਇਹ ਵੀ ਪੜ੍ਹੋ : ਬੀਮਾਰ ਪਤਨੀ ਲਈ ਪਤੀ ਨੇ ਲਿਆ ਸੀ VRS, ਰਿਟਾਇਰਮੈਂਟ ਪਾਰਟੀ ‘ਚ ਹੀ ਪਤਨੀ ਨੇ ਤੋ.ੜਿਆ ਦ/ਮ
26 ਦਸੰਬਰ 1705 ਨੂੰ ਦਸਮੇਸ਼ ਪਿਤਾ ਦੇ ਦੋਵੇਂ ਬਹਾਦਰ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਦੀਵਾਰ ਵਿਚ ਚਿਣਵਾ ਦਿੱਤਾ ਗਿਆ ਸੀ, ਪਰ ਇਨ੍ਹਾਂ ਨਿੱਕੀਆਂ ਜਿੰਦਾਂ ਨੇ ਹੱਸਦੇ-ਹੱਸਦੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਤੇ ਸਿੱਖ ਇਤਿਹਾਸ ਵਿਚ ਹਮੇਸ਼ਾ ਲਈ ਅਮਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: