ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਵਿਚ ਅੱਤਵਾਦ ਖਿਲਾਫ ਆਪਣਾ ਸਖਤ ਰੁਖ ਜ਼ਾਹਿਰ ਕੀਤਾ ਹੈ। ਪੀਐੱਮ ਮੋਦੀ ਨੇ ਜੀ-7 ਦੇ ਨੇਤਾਵਾਂ ਨੂੰ ਅੱਤਵਾਦ ਖਿਲਾਫ ਕਾਰਵਾਈ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ‘ਬੜ੍ਹਾਵਾ ਤੇ ਸਮਰਥਨ’ ਦੇਣ ਵਾਲਿਆਂ ਖਿਲਾਫ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ। ਉੁਨ੍ਹਾਂ ਨੇ ਅੱਤਵਾਦ ਖਿਲਾਫ ਭਾਰਤ ਦੇ ਵਿਜ਼ਨ ਦੀ ਕਰਦਿਆਂ ਸਖਤ ਰੁਖ ਅਪਣਾਇਆ।
ਪੀਐੱਮ ਮੋਦੀ ਨੇ ਕੈਨੇਡਾ ਵਿਚ ਜੀ-7 ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਤਵਾਦ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿਚ ਸ਼ਾਂਤੀ ਤੇ ਖੁਸ਼ਹਾਲੀ ਲਈ ਸਾਡੀ ਸੋਚ ਤੇ ਨੀਤੀ ਸਪੱਸ਼ਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਸਮਰਥਕ ਦੇਸ਼ਾਂ ਨੂੰ ਵੀ ਇਸ ਦੀ ਕੀਮਤ ਚੁਕਾਉਣੀ ਹੋਵੇਗੀ। ਮੋਦੀ ਨੇ ਕਿਹਾ ਕਿ ਇਕ ਪਾਸੇ ਸਾਡੀ ਪਹਿਲ ਦੇ ਆਧਾਰ ‘ਤੇ ਹਰ ਤਰ੍ਹਾਂ ਦੀ ਰੋਕ ਲਗਾਉਣ ‘ਚ ਜਲਦਬਾਜ਼ੀ ਕਰਦੇ ਹਨ ਦੂਜੇ ਪਾਸੇ ਜੋ ਦੇਸ਼ ਖੁੱਲ੍ਹੇ ਤੌਰ ‘ਤੇ ਅੱਤਵਾਦ ਦਾ ਸਮਰਥਨ ਕਰਦੇ ਹਨ, ਉਨ੍ਹਾਂ ਨੂੰ ਇਨਾਮ ਦਿੱਤਾ ਜਾਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਾਇਸਵਾਲ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨੇ ਅੱਤਵਾਦ ਖਿਲਾਫ ਭਾਰਤ ਦੇ ਰੁਖ਼ ਨੂੰ ਦੁਹਰਾਇਆ ਤੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਲਈ ਨੇਤਾਵਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਜਲੰਧਰ ‘ਚ ED ਦਾ ਵੱਡਾ ਐੈਕਸ਼ਨ, ਸੈਲੂਨ ਮਾਲਕ ਦੇ ਘਰ ਛਾਪਾ, ਨਸ਼ਾ ਕਾਰੋਬਾਰ ਨਾਲ ਜੋੜੇ ਜਾ ਰਹੇ ਤਾਰ
ਪੀਐੱਮ ਮੋਦੀ ਨੇ ਬਿਨਾਂ ਕਿਸੇ ਦੇਸ਼ ਦਾ ਨਾਂ ਲਏ ਅਮਰੀਕਾ ਤੇ ਚੀਨ ਨੂੰ ਸਖਤ ਸੰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਈ ਦੇਸ਼ ਨੂੰ ਖੁੱਲ੍ਹੇ ਤੌਰ ‘ਤੇ ਅੱਤਵਾਦ ਨੂੰ ਸਮਰਥਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਜੀ7 ਵਿਚ ਆਪਣੇ ਸੰਬੋਧਨ ਦੌਰਾਨ ਗਲੋਬਲ ਸਾਊਥ ਦੀਆਂ ਚਿੰਤਾਵਾਂ ‘ਤੇ ਧਿਆਨ ਦਿੱਤੇ ਜਾਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ‘ਗਲੋਬਲ ਸਾਊਥ’ ਦੀ ਆਵਾਜ਼ ਨੂੰ ਵਿਸ਼ਵ ਮੰਚ ‘ਤੇ ਪਹੁੰਚਾਉਣਾ ਆਪਣੀ ਜ਼ਿੰਮੇਵਾਰੀ ਸਮਝਦਾ ਹੈ। ਗਲੋਬਲ ਸਾਊਥ ਸ਼ਬਦ ਦਾ ਇਸਤੇਮਾਲ ਆਮ ਤੌਰ ‘ਤੇ ਆਰਥਿਕ ਤੌਰ ਤੋਂ ਘੱਟ ਵਿਕਸਿਤ ਦੇਸ਼ ਦੇ ਸੰਦਰਭ ਵਿਚ ਕੀਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: