ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਨੂੰ ਉਨ੍ਹਾਂ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਤੇ ਦੁਹਰਾਇਆ ਕਿ ਰੂਸ-ਯੂਕਰੇਨ ਸੰਘਰਸ਼ ਨੂੰ ਹੱਲ ਕਰਨ ਲਈ ਗੱਲਬਾਤ ਹੀ ਅੱਗੇ ਦਾ ਰਸਤਾ ਹੈ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਖੇਤਰੀ ਅਤੇ ਵਿਸ਼ਵ ਮੁੱਦਿਆਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪੁਤਿਨ ਨੂੰ ਦੁਬਾਰਾ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੰਦੇ ਹੋਏ ਮੋਦੀ ਨੇ ਰੂਸ ਦੀ ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਦੋਵੇਂ ਨੇਤਾਵਾਂ ਨੇ ਆਉਣ ਵਾਲੇ ਸਾਲਾਂ ਵਿਚ ਦੋਵੇਂ ਦੇਸ਼ਾਂ ਵਿਚ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੋਸ਼ਿਸ਼ ਕਰਨ ‘ਤੇ ਸਹਿਮਤੀ ਪ੍ਰਗਟਾਈ।
ਇਹ ਵੀ ਪੜ੍ਹੋ : ‘ਆਪ’ MLA ਗੱਜਣਮਾਜਰਾ ਖ਼ਿਲਾਫ਼ ED ਦੀ ਵੱਡੀ ਕਾਰਵਾਈ, ਚਾਰਜਸ਼ੀਟ ਕੀਤੀ ਦਾਖਲ
PM ਮੋਦੀ ਨੇ ਇਕ ਪੋਸਟ ਵਿਚ ਕਿਹਾ ਕਿ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ ਤੇ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਉਨ੍ਹਾਂ ਦੇ ਫਿਰ ਤੋਂ ਚੁਣੇ ਜਾਣ ‘ਤੇ ਵਧਾਈ ਦਿੱਤੀ। ਅਸੀਂ ਆਉਣ ਵਾਲੇ ਸਾਲਾਂ ਵਿਚ ਭਾਰਤ-ਰੂਸ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਲਈ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ।
ਵੀਡੀਓ ਲਈ ਕਲਿੱਕ ਕਰੋ -: