ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਛੇ ਪੜਾਅ ਪੂਰੇ ਹੋ ਗਏ ਹਨ ਅਤੇ ਹੁਣ ਆਖਰੀ ਪੜਾਅ ਲਈ ਪ੍ਰਚਾਰ ਜ਼ੋਰਾਂ ‘ਤੇ ਹੈ । ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿੱਚ ਚੋਣ ਪ੍ਰਚਾਰ ਲਈ ਰੋਡ ਸ਼ੋਅ ਕੀਤਾ । ਇਸ ਦੌਰਾਨ ਉਨ੍ਹਾਂ ਨੇ ਚਾਹ ਦੇ ਸਟਾਲ ‘ਤੇ ਜਾ ਕੇ ਚਾਹ ਦੀਆਂ ਚੁਸਕੀਆਂ ਵੀ ਲਈਆਂ । ਇਸ ਤੋਂ ਪਹਿਲਾਂ ਵਾਰਾਣਸੀ ਵਿੱਚ ਆਪਣਾ ਰੋਡ ਸ਼ੋਅ ਖਤਮ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜਿੱਤ ਦੇ ਸੰਕੇਤ ਦਿੱਤੇ ।
ਵਾਰਾਣਸੀ ਵਿੱਚ ਰੋਡ ਸ਼ੋਅ ਅਤੇ ਕਾਸ਼ੀ ਵਿਸ਼ਵਨਾਥ ਧਾਮ ਵਿੱਚ ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ । ਪੀਐੱਮ ਮੋਦੀ ਨੇ ਪੂਜਾ ਤੋਂ ਬਾਅਦ ਮਦਨ ਮੋਹਨ ਮਾਲਵੀਆ ਦੀ ਮੂਰਤੀ ਨੂੰ ਮਾਲਾ ਪਹਿਨਾਈ। ਜਿਸ ਤੋਂ ਬਾਅਦ ਉਹ ਅੱਸੀ ਇਲਾਕੇ ਦੀ ਮਸ਼ਹੂਰ ਚਾਹ ਦੀ ਦੁਕਾਨ ‘ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਆਮ ਲੋਕਾਂ ਨਾਲ ਬੈਠ ਕੇ ਚਾਹ ਦੀਆਂ ਚੁਸਕੀਆਂ ਲਈਆਂ।
ਪੀਐੱਮ ਮੋਦੀ ਦਾ ਕਰੀਬ ਤਿੰਨ ਕਿਲੋਮੀਟਰ ਲੰਬਾ ਰੋਡ ਸ਼ੋਅ ਸ਼ਹਿਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋ ਕੇ ਦੱਖਣੀ ਵਿਧਾਨ ਸਭਾ ਤੋਂ ਹੁੰਦਾ ਹੋਇਆ ਛਾਉਣੀ ਵਿੱਚ ਸਮਾਪਤ ਹੋਇਆ। ਪੀਐਮ ਮੋਦੀ ਦੇ ਰੋਡ ਸ਼ੋਅ ਵਿੱਚ ਭਾਜਪਾ ਸਮਰਥਕ ਇਕੱਠੇ ਹੋਏ । ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਪਟੇਲ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ। ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸਰਦਾਰ ਪਟੇਲ ਚੌਰਾਹੇ ਤੋਂ ਸ਼ੁਰੂ ਹੋਇਆ । ਇਸ ਤੋਂ ਪਹਿਲਾਂ ਪੈਐੱਮ ਮੋਦੀ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਵੀ ਪਹੁੰਚੇ । ਇਸ ਦੌਰਾਨ ਕਈ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਨਜ਼ਰ ਆਏ।
ਇਹ ਵੀ ਪੜ੍ਹੋ : ਰੂਸ ਵੱਲੋਂ ਯੂਕਰੇਨ ਦੇ ਦੋ ਸ਼ਹਿਰਾਂ ‘ਚ ਸੰਘਰਸ਼ ਵਿਰਾਮ ਦਾ ਐਲਾਨ, ਲੋਕਾਂ ਨੂੰ ਸ਼ਹਿਰ ਛੱਡਣ ਦਾ ਹੁਕਮ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਆਖਰੀ ਪੜਾਅ ਲਈ 7 ਮਾਰਚ ਨੂੰ ਵੋਟਿੰਗ ਹੋਵੇਗੀ। ਵਾਰਾਣਸੀ ਵਿੱਚ ਰੋਡ ਸ਼ੋਅ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕ ਵੀ ਕਾਫੀ ਉਤਸ਼ਾਹਿਤ ਨਜ਼ਰ ਆਏ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।
ਵੀਡੀਓ ਲਈ ਕਲਿੱਕ ਕਰੋ -: