ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਹੇ ਹਨ, ਉਥੇ ਹੀ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਵੱਖ-ਵੱਖ ਰਾਜਾਂ ਵਿੱਚ ਇਸ ਨੂੰ ਲੈ ਕੇ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ ਅਤੇ ਵੈਕਸੀਨੇਸ਼ਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕੋਵਿਡ ਮੁੱਦਿਆਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 4 ਵਜੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕਰਨਗੇ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ 1,680,63 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 277 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 6.4 ਫੀਸਦੀ ਦੀ ਕਮੀ ਆਈ ਹੈ। ਸੋਮਵਾਰ ਨੂੰ 1 ਲੱਖ 79 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਸਨ।
ਹਾਲਾਂਕਿ ਇਸ ਦੌਰਾਨ 69,959 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਵੇਂ ਕੇਸ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵੱਧ ਕੇ 3 ਕਰੋੜ 58 ਲੱਖ 75 ਹਜ਼ਾਰ 790 ਹੋ ਗਏ ਹਨ। ਜਦੋਂਕਿ ਹੁਣ ਤੱਕ ਇਸ ਮਹਾਮਾਰੀ ਕਾਰਨ 4 ਲੱਖ 84 ਹਜ਼ਾਰ 213 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੇਸ਼ ਵਿੱਚ ਹੁਣ ਤੱਕ ਕੋਵਿਡ-19 ਤੋਂ 3,45,70,131 ਲੋਕ ਠੀਕ ਹੋ ਚੁੱਕੇ ਹਨ, ਜਦਕਿ ਓਮੀਕਰੋਨ ਦੇ ਵਧਦੇ ਖ਼ਤਰੇ ਤੋਂ ਬਾਅਦ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 8 ਲੱਖ 21 ਹਜ਼ਾਰ 446 ਹੋ ਗਈ ਹੈ। ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਦੇ 15,79,928 ਸੈਂਪਲਾਂ ਦੇ ਟੈਸਟ ਕੀਤੇ ਗਏ ਸਨ। ਕੱਲ੍ਹ ਤੱਕ ਕੁੱਲ 69 ਕਰੋੜ 31 ਲੱਖ 55 ਹਜ਼ਾਰ 280 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।