ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਵੀ ਤੈਅ ਸੀ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਸੀਐਮ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਜਾਂਦੀ ਸੀ, ਪਰ ਇਸ ਵਾਰ ਗਰਮੀ ਵੱਧ ਰਹੀ ਹੈ। ਅਜਿਹੇ ‘ਚ ਉਮੀਦ ਹੈ ਕਿ ਖਰੀਦਦਾਰੀ 10 ਦਿਨ ਪਹਿਲਾਂ ਹੀ ਸ਼ੁਰੂ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: