ਜਲੰਧਰ ਦੇ ਆਦਮਪੁਰ ਏਅਰਪੋਰਟ ਦੇ ਨਿਊ ਟਰਮੀਨਲ ਬਿਲਡਿੰਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਲੀ ਉਦਘਾਟਨ ਕਰਨਗੇ। ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੂਰੇ ਦੁਆਬਾ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਇਹ ਪ੍ਰੋਗਰਾਮ ਸਵੇਰੇ ਲਗਭਗ 11.30 ਵਜੇ ਸ਼ੁਰੂ ਹੋ ਜਾਵੇਗਾ। ਏਅਰਪੋਰਟ ‘ਤੇ ਕਈ ਮੰਤਰੀ ਤੇ ਨੇਤਾ ਪਹੁੰਚ ਰਹੇ ਹਨ ਜਿਸ ਕਾਰਨ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪ੍ਰੋਗਾਰਮ ਦੌਰਾਨ ਕੇਂਦਰੀ ਹਵਾਬਾਜ਼ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਸਾਂਸਦ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਸਾਂਸਦ ਅਸ਼ੋਕ ਮਿੱਤਲ, ਰਾਜ ਸਭਾ ਸਾਂਸਦ ਹਰਭਜਨ ਸਿੰਘ, ਰਾਜਸਭਾ ਸਾਂਸਦ ਬਲਬੀਰ ਸਿੰਘ ਸੀਂਚੇਵਾਲ ਤੇ ਵਿਧਾਇਕ ਆਮਦਪੁਰ ਸੁਖਵਿੰਦਰ ਸਿੰਘ ਕੋਟਲੀ ਸਣੇ ਹੋਰ ਨੇਤਾ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਚੈੱਕ ਗਣਰਾਜ ਦੀ ਸੁੰਦਰੀ ਕ੍ਰਿਸਟੀਨਾ ਪਿਜ਼ਕੋਵਾ ਦੇ ਸਿਰ ਸਜਿਆ ‘ਮਿਸ ਵਰਲਡ 2024’ ਦਾ ਤਾਜ਼
ਦੱਸ ਦੇਈਏ ਕਿ ਸਾਂਸਦ ਰਿੰਕੂ ਨੇ ਕੇਂਦਰ ਤੋਂ ਮੰਗ ਕੀਤੀ ਸੀ ਕਿ ਉਕਤ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਜਾਵੇ ਕਿਉਂਕਿ ਇਸ ਨਾਲ ਸੂਬੇ ਹੀ ਨਹੀਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਹ ਮੁੱਦਾ ਰਿੰਕੂ ਨੇ ਸੰਸਦ ਵਿਚ ਵੀ ਚੁੱਕਿਆ ਸੀ।
ਵੀਡੀਓ ਲਈ ਕਲਿੱਕ ਕਰੋ -: