ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਤਾਂ ਦੂਜੇ ਪਾਸੇ SDRF ਤੇ NDRF ਦੇ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੇ ਸੁਰੱਖਿਆ ਕੰਮਾਂ ਵਿਚ ਜੁਟੇ ਜਵਾਨਾਂ ਤੋਂ ਉਨ੍ਹਾਂ ਦੇ ਤਜਰਬੇ ਸੁਣੋ।
ਇਸ ਤੋਂ ਬਾਅਦ PM ਮੋਦੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਕਿਸੇ ਵੀ ਨਾਗਰਿਕ ਨੂੰ ਅਜਿਹਾ ਨਾ ਲੱਗੇ ਉਨ੍ਹਾਂ ਦਾ ਹਾਲ ਪੁੱਛਣ ਵਾਲਾ ਕੋਈ ਨਹੀਂ ਹੈ, ਕੋਈ ਹੱਥ ਫੜਨ ਵਾਲਾ ਨਹੀਂ ਹੈ. ਅਜਿਹਾ ਹੀ ਸਮੇਂ ਹੁੰਦਾ ਹੈ ਜਦੋਂ ਲੋਕਾਂ ਨੂੰ ਸਰਕਾਰ ਦੀ ਲੋੜ ਹੁੰਦੀ ਹੈ। ਅਜਿਹੇ ਵਿਚ ਪੂਰੀ ਹਮਦਰਦੀ ਤੇ ਸਿਸਟਮ ਨਾਲ ਕੰਮ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1600 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਗਿਆ। ਪੈਕੇਜ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ PM ਮੋਦੀ ਵੱਲੋਂ ਜਾਰੀ 1600 ਕਰੋੜ ਰੁਪਏ ਦੇ ਪੈਕੇਜ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਟੋਕਨ ਹੈ । ਮੁਲਾਂਕਣ ਤੋਂ ਬਾਅਦ ਪੰਜਾਬ ਨੂੰ ਹੋਰ ਮਦਦ ਮਿਲੇਗੀ। ਪੰਜਾਬ ‘ਚ ਸਰਵੇ ਤੋਂ ਬਾਅਦ ਕੇਂਦਰ ਨੂੰ ਰਿਪੋਰਟ ਭੇਜੀ ਜਾਵੇਗੀ। ਜੋ ਵੀ ਨੁਕਸਾਨ ਹੋਇਆ ਕੇਂਦਰ ਉਸਦੀ ਭਰਪਾਈ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
























