ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਦਿੱਲੀ ‘ਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਜਾਣਗੀਆਂ। ਇਸ ਘਟਨਾ ਦੇ ਪਿੱਛੇ ਸਾਜ਼ਿਸ਼ਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਦਿੱਲੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਇਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ। 20 ਦਾ ਇਲਾਜ ਚੱਲ ਰਿਹਾ ਹੈ ਤੇ ਦੋ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ। ਬਾਕੀ ਦੀ ਪਛਾਣ DNA ਟੈਸਟ ਨਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦਿੱਲੀ ਧ.ਮਾ/ਕੇ ਤੋਂ ਪਹਿਲਾਂ ਦੀ CCTV ਆਈ ਸਾਹਮਣੇ, ਸ਼ੱਕੀ i-20 ਕਾਰ ‘ਚ ਸ਼ਖਸ ਮਾਸਕ ਲਗਾ ਕੇ ਬੈਠਾ ਆਇਆ ਨਜ਼ਰ
ਸੋਮਵਾਰ ਸ਼ਾਮ 6.52 ਵਜੇ ਲਾਲ ਕਿਲਾ ਮੈਟ੍ਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਕੋਲ ਚੱਲਦੀ ਕਾਰ ਵਿਚ ਜ਼ੋਰਦਾਰ ਧਮਾਕਾ ਹੋਇਆ। ਬਲਾਸਟ ਵਿਚ ਜਿਸ ਸਫੇਦ i20 ਕਾਰ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਨੇ ਕਿ ਮੂੰਹ ‘ਤੇ ਮਾਸਕ ਪਾਇਆ ਹੋਇਆ ਹੈ। 2 ਦਿਨ ਦੇ ਭੂਟਾਨ ਦੌਰੇ ‘ਤੇ ਗਏ PM ਮੋਦੀ ਨੇ ਦਿੱਲੀ ਧਮਾਕੇ ਵਿਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























