ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਕਸ਼ਨ ਮੋਡ ਵਿੱਚ ਆ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ ਨਾਲ ਜੁੜੀ ਸਥਿਤੀ ਅਤੇ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਕਰਨਗੇ। ਮੀਟਿੰਗ ਸ਼ਾਮ 4:30 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਸਿਹਤ ਅਧਿਕਾਰੀ ਵੀ ਸ਼ਿਰਕਤ ਕਰਨਗੇ।
ਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 662 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਸੂਚਨਾ ਮੁਤਬਕ ਐਕਟਿਵ ਕੇਸ 7 ਹਜ਼ਾਰ ਨੂੰ ਪਾਰ ਕਰ ਗਏ ਹਨ। ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੇ ਨਾਲ-ਨਾਲ H3N2 ਵਾਇਰਸ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ, ਜੋ ਕਿ ਕਾਫੀ ਚਿੰਤਾਜਨਕ ਹੈ। ਇਨਫਲੂਐਂਜ਼ਾ H3N2 ਕਾਰਨ ਦੇਸ਼ ਵਿੱਚ ਹੁਣ ਤੱਕ 10 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ CBI ਦੀ ਪੁਲਿਸ ‘ਤੇ ਰੇਡ, ਰਿਸ਼ਵਤ ਲੈਣ ਦੇ ਮਾਮਲੇ ‘ਚ 2 ਗ੍ਰਿਫਤਾਰ
ਕੋਰੋਨਾ ਦੇ ਸ਼ੁਰੂਆਤੀ ਪੜਾਅ ਤੋਂ ਹੁਣ ਤੱਕ ਦੇਸ਼ ਵਿੱਚ 4.46 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 5 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 1 ਲੱਖ 3 ਹਜ਼ਾਰ 831 ਕੋਵਿਡ ਟੈਸਟ ਕੀਤੇ ਗਏ ਹਨ। ਨਵੇਂ ਕੇਸਾਂ ਦੀ ਪ੍ਰਾਪਤੀ ਦੇ ਨਾਲ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7026 ਹੋ ਗਈ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 220.65 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: