ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਨ ਸ਼ਰਧਾ ਦਾ ਉਹ ਦਿਨ ਹੈ, ਜੋ ਬਹਾਦੁਰ ਸਾਹਿਬਜ਼ਾਦਿਆਂ ਦੇ ਸਰਵਉੱਚ ਬਲਿਦਾਨ ਨੂੰ ਯਾਦ ਕਰਨ ਲਈ ਸਮਰਪਿਤ ਹੈ।
PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ ਕਿ-“ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਮੌਕਾ ਹੈ ਜੋ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੈ। ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਵੀਰ ਬਾਲ ਦਿਵਸ ਬਹਾਦੁਰੀ, ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਦਾ ਜੀਵਨ ਤੇ ਆਦਰਸ਼ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿ ਬਹਾਦਰ ਸਾਹਿਬਜ਼ਾਦਿਆਂ ਨੇ ਇਹ ਨਹੀਂ ਦੇਖਿਆ ਸੀ ਕਿ ਰਸਤਾ ਕਿੰਨਾ ਔਖਾ ਹੈ, ਉਨ੍ਹਾਂ ਨੇ ਸਿਰਫ਼ ਇਹ ਦੇਖਿਆ ਕਿ ਰਸਤਾ ਸਹੀ ਹੈ ਜਾਂ ਨਹੀਂ। ਸਾਡੇ ਭਾਰਤ ਦੇ ਨੌਜਵਾਨਾਂ ਨੂੰ ਵੀ ਉਸੇ ਭਾਵਨਾ ਦੀ ਲੋੜ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰ/ਬ ਨਾਲ ਉ/ਡਾਉਣ ਦੀ ਮਿਲੀ ਧ.ਮਕੀ, ਪੁਲਿਸ ਟੀਮ ਕਰ ਰਹੀ ਜਾਂਚ
ਦੱਸ ਦੇਈਏ ਵੀਰ ਬਾਲ ਦਿਵਸ ਹਰ ਸਾਲ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਪੁੱਤਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























