PM Narendra Modi condoles: ਨਵੀਂ ਦਿੱਲੀ: ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਦਾ ਲੰਬੀ ਬੀਮਾਰੀ ਮਗਰੋਂ ਸੋਮਵਾਰ ਭਾਵ ਅੱਜ ਸਵੇਰੇ ਦਿਹਾਂਤ ਹੋ ਗਿਆ । ਬਲਬੀਰ ਸਿੰਘ ਦੇ ਦਿਹਾਂਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ । ਉਹ 96 ਸਾਲ ਦੇ ਸਨ। ਉਨ੍ਹਾਂ ਨੂੰ ਬੀਤੀ 12 ਮਈ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ । ਜਿੱਥੇ ਉਨ੍ਹਾਂ ਦੀ ਸਿਹਤ ਵਿਗੜਦੀ ਚੱਲੀ ਗਈ । ਖੇਡ ਜਗਤ ਦੇ ਨਾਲ-ਨਾਲ ਦੇਸ਼ ਭਰ ਚ ਇਸ ਖਿਡਾਰੀ ਦੇ ਅਲਵਿਦਾ ਆਖ ਜਾਣ ਨਾਲ ਸੋਗ ਦੀ ਲਹਿਰ ਹੈ । ਕਈ ਨੇਤਾਵਾਂ ਨੇ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਬੀਰ ਸਿੰਘ ਸੀਨੀਅਰ ਦੀ ਮੌਤ ‘ਤੇ ਸ਼ੋਕ ਪ੍ਰਗਟ ਕਰਦਿਆਂ ਟਵੀਟ ਕੀਤਾ, “ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਜੀ ਨੂੰ ਉਨ੍ਹਾਂ ਦੇ ਯਾਦਗਾਰੀ ਖੇਡ ਪ੍ਰਦਰਸ਼ਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।” ਉਹ ਦੇਸ਼ ਦੇ ਲਈ ਬਹੁਤ ਜ਼ਿਆਦਾ ਬਹੁਤ ਮਾਣ ਅਤੇ ਖੁਸ਼ਹਾਲੀ ਲਿਆਏ । ਉਹ ਬਿਨਾਂ ਸ਼ੱਕ ਦੇ ਇੱਕ ਸ਼ਾਨਦਾਰ ਹਾਕੀ ਖਿਡਾਰੀ ਸੀ । ਉਨ੍ਹਾਂ ਨੇ ਇੱਕ ਮਹਾਨ ਗੁਰੂ ਦੇ ਰੂਪ ਵਿੱਚ ਵੀ ਆਪਣੀ ਪਛਾਣ ਬਣਾਈ । ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ । ਉਨ੍ਹਾਂ ਦੇ ਪਰਿਵਾਰ ਅਤੇ ਪਿਆਰਿਆਂ ਨੂੰ ਦਿਲਾਸਾ ।
ਦੱਸ ਦੇਈਏ ਕਿ ਬਲਬੀਰ ਸਿੰਘ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬਰਨ (1956) ਓਲੰਪਿਕ ਵਿੱਚ ਭਾਰਤ ਦੇ ਸੋਨ ਤਗਮੇ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ 6-1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਅਤੇ ਉਹ ਰਿਕਾਰਡ ਅਜੇ ਵੀ ਬਰਕਰਾਰ ਹੈ । ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ ।