ਸੰਸਦ ਦੇ ਬਜਟ ਸੈਸ਼ਨ ‘ਚ ਸੋਮਵਾਰ ਨੂੰ ਅਹਿਮ ਦਿਨ ਹੋਣ ਜਾ ਰਿਹਾ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦੇਣਗੇ। PM ਮੋਦੀ ਸ਼ਾਮ 5 ਵਜੇ ਲੋਕ ਸਭਾ ਵਿੱਚ ਬੋਲਣਗੇ। ਭਾਜਪਾ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਭਾਜਪਾ ਨੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ‘ਚ ਮੌਜੂਦ ਰਹਿਣ ਲਈ ਕਿਹਾ ਹੈ।
ਫਿਲਹਾਲ ਸੰਸਦ ‘ਚ ਬਜਟ ਸੈਸ਼ਨ ਚੱਲ ਰਿਹਾ ਹੈ। ਜਿਸ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਈ। ਅੱਜ ਪ੍ਰਧਾਨ ਮੰਤਰੀ ਮੋਦੀ ਇਸ ਸੰਬੋਧਨ ਲਈ ਰਾਸ਼ਟਰਪਤੀ ਦੇ ਧੰਨਵਾਦ ਦਾ ਪ੍ਰਸਤਾਵ ਕਰਨਗੇ। ਅੱਜ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਮੋਦੀ ਕੀ ਬੋਲਣਗੇ, ਇਸ ‘ਤੇ ਸਾਰਿਆਂ ਦੀ ਨਜ਼ਰ ਹੋਵੇਗੀ।
ਇਹ ਵੀ ਪੜ੍ਹੋ : ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿਛਲੇ ਸੰਸਦ ਸੈਸ਼ਨ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਦੇ ਜਵਾਬ ਦੌਰਾਨ ਪੀਐੱਮ ਮੋਦੀ ਦਾ ਭਾਸ਼ਣ ਅਹਿਮ ਹੋ ਸਕਦਾ ਹੈ। ਸੂਤਰਾਂ ਮੁਤਾਬਕ ਪੀਐੱਮ ਮੋਦੀ ਆਪਣੇ ਭਾਸ਼ਣ ‘ਚ ਸਰਕਾਰ ਦੀਆਂ ਉਪਲਬਧੀਆਂ ਦੀ ਸੂਚੀ ਬਣਾ ਸਕਦੇ ਹਨ, ਚੋਣਾਂ ਦਾ ਏਜੰਡਾ ਤੈਅ ਕਰ ਸਕਦੇ ਹਨ ਅਤੇ ਵਿਰੋਧੀ ਧਿਰ ‘ਤੇ ਹਮਲਾ ਕਰ ਸਕਦੇ ਹਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਸੈਸ਼ਨ ਦੀ ਸ਼ੁਰੂਆਤ ‘ਚ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ‘ਚ ਆਪਣਾ ਭਾਸ਼ਣ ਦਿੱਤਾ ਸੀ ਅਤੇ ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੋਹਾਂ ‘ਚ ਧੰਨਵਾਦ ਮਤੇ ‘ਤੇ ਚਰਚਾ ਹੋਈ। ਭਾਜਪਾ ਸੂਤਰਾਂ ਨੇ ਦੱਸਿਆ ਕਿ ਚਰਚਾ ਦੌਰਾਨ ਕਈ ਸੰਸਦ ਮੈਂਬਰ ਗੈਰ-ਹਾਜ਼ਰ ਰਹੇ ਅਤੇ ਇਸ ਲਈ ਉਨ੍ਹਾਂ ਨੂੰ ਸੋਮਵਾਰ ਨੂੰ ਦਿਨ ਭਰ ਸੰਸਦ ‘ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –