ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਐਤਵਾਰ ਨੂੰ ਖੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ ਵਿੱਚ ਦੋ ਸਿੱਖ ਦੁਕਾਨਦਾਰਾਂ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ।
ਸ਼ਰੀਫ ਨੇ ਟਵੀਟ ਕਰਕੇ ਕਿਹਾ ਕਿ ਪਾਕਿਸਤਾਨ ਇਸ ਦੇ ਸਾਰੇ ਲੋਕਾਂ ਨਾਲ ਜੁੜਿਆ ਹੋਇਆ ਹੈ। ਤੱਥਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਕਾਤਲਾਂ ਨੂੰ ਗ੍ਰਿਫਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਪੀੜਤ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਹ ਘਟਨਾ ਪੇਸ਼ਾਵਰ ਸ਼ਹਿਰ ਦੇ ਸਰਬੰਦ ਦੇ ਬਾਟਾ ਤਾਲ ਬਾਜ਼ਾਰ ‘ਚ ਵਾਪਰੀ। ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸਲਜੀਤ ਸਿੰਘ ਅਤੇ ਰਣਜੀਤ ਸਿੰਘ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਇਸ ਕਤਲ ਦੀ ਨਿੰਦਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸਣਯੋਗ ਹੈ ਕਿ ਪਿਛਲੇ ਸਾਲ ਪੇਸ਼ਾਵਰ ਵਿੱਚ ਇੱਕ ਸਿੱਖ ਹੋਮਿਓਪੈਥ ਦੀ ਹੱਤਿਆ ਕਰ ਦਿੱਤੀ ਗਈ ਸੀ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ (ਐੱਚ.ਆਰ.ਸੀ.ਪੀ.) ਮੁਤਾਬਕ ਟਾਰਗੇਟ ਕਿਲਿੰਗ, ਫੌਜੀ ਕਾਰਵਾਈਆਂ ਅਤੇ ਉੱਚ ਪੱਧਰੀ ਹਿੰਸਾ ਦੀਆਂ ਕਈ ਹੋਰ ਘਟਨਾਵਾਂ ਵਿੱਚ ਸੈਂਕੜੇ ਲੋਕ ਮਾਰੇ ਜਾਂਦੇ ਹਨ। ਮਾਰੇ ਗਏ ਲੋਕਾਂ ਵਿਚ ਔਰਤਾਂ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਮੈਂਬਰ, ਰਾਜਨੇਤਾ, ਸੁਰੱਖਿਆ ਕਰਮਚਾਰੀ ਅਤੇ ਅੱਤਵਾਦੀ ਸ਼ਾਮਲ ਹਨ।