ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਮਾਡਲ ਦੀ ਨਿਲਾਮੀ ਕਰਨ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2015 ਵਿੱਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਭੇਟ ਕੀਤਾ ਗਿਆ ਸੀ।
ਪੀਐਮਓ ਸ੍ਰੀ ਹਰਿਮੰਦਰ ਸਾਹਿਬ ਮਾਡਲ ਸਮੇਤ ਪੀਐਮ ਮੋਦੀ ਦੁਆਰਾ ਤੋਹਫ਼ੇ ਵਜੋਂ ਪ੍ਰਾਪਤ 912 ਵਸਤੂਆਂ ਦੀ ਨਿਲਾਮੀ ਕਰ ਰਿਹਾ ਹੈ। ਇਸ ਨੂੰ ਨੀਲਾਮੀ ਸਾਈਟ ‘ਤੇ 13,500 ਰੁਪਏ ਦੀ ਮੂਲ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਸੀ।
ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਅਸ਼ੀਰਵਾਦ ਦੀ ਕੀਮਤ ਨਹੀਂ ਲਗਾ ਸਕਦਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਰਹੀ ਹੈ। ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੀਐਮਓ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਸਕੂਲ-ਕਾਲਜ ਬੰਦ, ਡਿਪਟੀ ਕਮਿਸ਼ਨਰ ਨੇ ਦਿੱਤੇ ਛੁੱਟੀ ਦੇ ਹੁਕਮ
ਉਕਤ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੀਐਮਓ ਨੇ ਬਿਨਾਂ ਸੋਚੇ ਸਮਝੇ ਇਸ ਨੂੰ ਨਿਲਾਮੀ ਲਈ ਰੱਖ ਦਿੱਤਾ ਹੈ। ਇਸ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਵੇਚਿਆ ਜਾਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -: