ਓਡੀਸ਼ਾ ਦੇ ਕਟਕ ਜ਼ਿਲ੍ਹੇ ਵਿੱਚ ਵਿਸ਼ੇਸ਼ ਪੋਕਸੋ ਅਦਾਲਤ ਦੇ ਜੱਜ ਸੁਭਾਸ਼ ਕੁਮਾਰ ਬਿਹਾਰੀ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ‘ਚ ਲਟਕਦੀ ਮਿਲੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਮੁੱਢਲੀ ਜਾਂਚ ‘ਚ ਇਸ ਨੂੰ ਖੁਦਕੁਸ਼ੀ ਕਰਾਰ ਦਿੱਤਾ ਹੈ।
ਕਟਕ ਦੇ ਐਸਪੀ ਤਾਪਸ ਪ੍ਰਧਾਨ ਦਾ ਕਹਿਣਾ ਹੈ ਕਿ ਅਪਰਾਧ ਸੀਨ ਦੀ ਸ਼ੁਰੂਆਤੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਲਾਸ਼ ਦੇ ਨੇੜੇ ਇੱਕ ਰੱਸੀ ਮਿਲੀ ਹੈ ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ, ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਹਾਲਾਂਕਿ ਪੁਲਿਸ ਨੇ ਅਜੇ ਤੱਕ ਕਿਸੇ ਸੁਸਾਈਡ ਨੋਟ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਉਧਰ, ਸੁਭਾਸ਼ ਬਿਹਾਰੀ ਦੀ ਮਾਂ ਤੁਲਸੀ ਬਿਹਾਰੀ ਦਾ ਕਹਿਣਾ ਹੈ ਕਿ ਉਸ ਦੇ ਪੁੱਤਰ ਨੇ ਖੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦੇ ਸਹੁਰਿਆਂ ਵੱਲੋਂ ਕਤਲ ਕੀਤਾ ਗਿਆ ਹੈ। ਬਿਹਾਰੀ ਦੀ ਪਤਨੀ ਅਪਰਾਜਿਤਾ ਰਾਏ ਅਤੇ ਉਸ ਦਾ ਭਰਾ ਇਸ ਘਟਨਾ ਵਿੱਚ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਾਣਕਾਰੀ ਮੁਤਾਬਕ ਸੁਭਾਸ਼ ਬਿਹਾਰੀ ਬੁੱਧਵਾਰ ਤੋਂ ਛੁੱਟੀ ‘ਤੇ ਸਨ ਅਤੇ ਉਹ ਸ਼ੁੱਕਰਵਾਰ ਨੂੰ ਤੈਅ ਸਮੇਂ ‘ਤੇ ਦਫਤਰ ਜੁਆਇਨ ਕਰਨ ਜਾ ਰਹੇ ਸਨ। ਹਾਲਾਂਕਿ ਸਿਹਤ ਖਰਾਬ ਹੋਣ ਕਾਰਨ ਸੁਭਾਸ਼ ਨੇ ਇਕ ਦਿਨ ਹੋਰ ਛੁੱਟੀ ਲਈ ਅਰਜ਼ੀ ਦਿੱਤੀ ਸੀ। ਕੁਝ ਸਮੇਂ ਬਾਅਦ ਸੁਭਾਸ਼ ਦੀ ਪਤਨੀ ਅਪਰਾਜਿਤਾ ਰਾਏ ਨੇ ਸੁਭਾਸ਼ ਨੂੰ ਬੇਹੋਸ਼ੀ ਦੀ ਹਾਲਤ ‘ਚ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਦੀ ਟੀਮ ਨੇ ਸੁਭਾਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਮੇਂ ਘਰ ‘ਚ ਕੋਈ ਨਹੀਂ ਸੀ। ਸੁਭਾਸ਼ ਘਰ ‘ਚ ਆਪਣੀ ਪਤਨੀ ਅਤੇ ਦੋ ਬੇਟੀਆਂ ਨਾਲ ਰਹਿੰਦਾ ਸੀ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਅਗਲੇਰੀ ਜਾਂਚ ਕੀਤੀ ਜਾਵੇਗੀ।