ਮੋਗਾ ਦੇ ਥਾਣਾ ਸਮਾਲਸਰ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਕੇਸ ਦਰਜ ਕਰਕੇ ਆਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਮੋਗਾ ਦੇ ਐਸ.ਪੀ.ਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਹੁਣ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਸੀ.ਆਈ.ਏ ਸਟਾਫ ਮੋਗਾ ਵੱਲੋਂ ਜ਼ਿਲ੍ਹੇ ਦੇ ਪਿੰਡ ਸਮਾਲਸਰ ਵਿਖੇ ਨਾਕਾਬੰਦੀ ਕੀਤੀ ਗਈ ਅਤੇ ਹਰ ਆਉਣ-ਜਾਣ ਵਾਲੇ ਰਸਤਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, ਹਥਿ.ਆਰਾਂ ਤੇ ਡਰੱਗ ਮਨੀ ਸਣੇ 5 ਤਸਕਰ ਕੀਤੇ ਕਾਬੂ
ਜਾਂਚ ਅਧਿਕਾਰੀ ਗੁਰਬਖਸ਼ ਸਿੰਘ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀਕਿ ਪਿੰਡ ਸਮਾਲਸਰ ਦਾ ਰਹਿਣ ਵਾਲਾ ਤੇਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨਸ਼ੇ ਦਾ ਕੰਮ ਕਰਦਾ ਹੈ। ਅਜੇ ਵੀ ਪਿੰਡ ਸਮਾਲਸਰ ਵਿਚ ਨਸ਼ਾ ਵੇਚ ਰਿਹਾ ਹੈ। ਮੌਕੇ ‘ਤੇ ਛਾਪਾ ਮਾਰਿਆ ਜਾਵੇ ਤਾਂ ਉਸ ਨੂੰ ਫੜਿਆ ਜਾ ਸਕਦਾ ਹੈ। ਗੁਪਿਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੌਕੇ ‘ਤੇ ਛਾਪਾ ਮਾਰਿਆ। ਇਸ ਦੌਰਾਨ ਤੇਜਵਿੰਦਰ ਸਿੰਘ ਨੂੰ 1 ਕਿਲੋ ਅਫੀਮ ਸਣੇ ਗ੍ਰਿਫਤਾਰ ਕਰ ਲਿਆ ਗਿਆ। ਐਸਪੀਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ
ਵੀਡੀਓ ਲਈ ਕਲਿੱਕ ਕਰੋ : –