ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਇੱਕ ਵਿਅਕਤੀ ਨੂੰ ਇੱਕ ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਬਿਨਾਂ ਨੰਬਰ ਵਾਲੀ ਸਕਾਰਪੀਓ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਬੁੱਧਵਾਰ ਨੂੰ DGP ਗੌਰਵ ਯਾਦਵ ਨੇ ਟਵੀਟ ਰਹੀ ਸਾਂਝੀ ਕੀਤੀ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਪੁਲਿਸ ਵੱਲੋਂ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ ਹੈ। ਯਾਦਵ ਨੇ ਟਵੀਟ ਕੀਤਾ, “ਕੱਲ੍ਹ ਖਾਸ ਖੁਫੀਆ ਸੂਚਨਾ ਦੇ ਆਧਾਰ ‘ਤੇ, ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ, ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਇੱਕ ਕਿਲੋ ਹੈਰੋਇਨ, 27 ਲੱਖ ਰੁਪਏ ਦੀ ਨਕਦੀ ਅਤੇ ਇੱਕ ਸਕਾਰਪੀਓ ਕਾਰ ਬਿਨਾਂ ਨੰਬਰ ਪਲੇਟ ਦੇ ਜ਼ਬਤ ਕੀਤਾ,” ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ
DGP ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਸਬੰਧੀ FIR ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਪੰਜਾਬ ਪੁਲਿਸ ਨੂੰ ਅਪਰਾਧਾਂ ਦੀ ਸਪਲਾਈ ਲੜੀ ਨੂੰ ਤੋੜਨ ਵਿੱਚ ਮਦਦ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: