ਪੰਜਾਬ ਯੂਨੀਵਰਸਿਟੀ ਵਿਚ ਅੱਜ RSS ਨਾਲ ਜੁੜੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਹੋ ਗਿਆ। ਯੂਨੀਵਰਸਿਟੀ ਪਰਿਸਰ ਵਿਚ ਕੁਝ ਵਿਦਿਆਰਥੀਆਂ ਨੇ ਪ੍ਰੋਗਰਾਮ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ। ਹਾਲਾਤ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਨਾਅਰੇਬਾਜ਼ੀ ਕਰ ਰਹੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਕੇ ਬੱਸ ਵਿਚ ਬਿਠਾਇਆ ਤੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲਿਜਾਇਆ ਗਿਆ।
ਇਹ ਵੀ ਪੜ੍ਹੋ : ਪਟਿਆਲਾ : ਵਾਚਮੈਨ ਨੂੰ ਥੱ.ਪ/ੜ ਮਾਰਨ ਦੇ ਮਾਮਲੇ ‘ਚ ਐਕਸ਼ਨ ! ASI ਲਾਈਨ ਹਾਜ਼ਰ, ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ
ਵਿਰੋਧ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਪਰਿਸਰ ਵਿਚ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਪ੍ਰਚਾਰ ਨਹੀਂ ਹੋਣਾ ਚਾਹੀਦਾ। ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਿਸਟੀ ਇਕ ਸਿੱਖਿਅਕ ਸੰਸਥਾ ਹੈ ਤੇ ਇਸ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਦਾ ਦੋਸ਼ ਸੀ ਕਿ ਆਰਐੱਸਐੱਸ ਨਾਲ ਜੁੜੇ ਲੋਕ ਯੂਨੀਵਰਸਿਟੀ ਵਿਚ ਪ੍ਰਚਾਰ ਕਰਨ ਪਹੁੰਚੇ ਸਨ ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ। ਬੱਸ ਵਿਚ ਲਿਜਾਂਦੇ ਸਮੇਂ ਵੀ ਕੁਝ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























