ਜੰਡਿਆਲਾ ਗੁਰੂ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਪੁਲਿਸ ਵੱਲੋਂ ਇਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ ਹੈ। ਮੁਲਜ਼ਮ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਸਨ ਜਿਸ ਦਾ ਪਿੱਛਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਸੀ ਤੇ ਇਸੇ ਦੌਰਾਨ ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਸ ਦਾ ਪਿੱਛਾ ਕੀਤਾ ਜਾ ਰਿਹਾ ਸੀ ਕਿ ਤੇ ਜਦੋਂ ਪੁਲਿਸ ਟੀਮ ਪਿੰਡ ਰਾਮਦੀਵਾਲੀ ਪਹੁੰਚਦੀ ਹੈ ਤਾਂ ਮੁਲਜ਼ਮ ਸੂਏ ਦੇ ਪੁਲ ‘ਤੇ ਡਿੱਗ ਜਾਂਦਾ ਹੈ ਤੇ ਪੁਲਿਸ ‘ਤੇ ਫਾਇਰਿੰਗ ਕਰ ਦਿੰਦਾ ਹੈ ਜਵਾਬੀ ਕਾਰਵਾਈ ਵਿਚ ਪੁਲਿਸ ਵੱਲੋਂ ਵੀ ਮੁਲਜ਼ਮ ‘ਤੇ ਫਾਇਰ ਕੀਤੇ ਜਾਂਦੇ ਹਨ ਤੇ ਪੁਲਿਸ ਵੱਲੋਂ ਚਲਾਈ ਗੋਲੀ ਮੁਲਜ਼ਮ ਦੇ ਲੱਤ ਵਿਚ ਜਾ ਲੱਗਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ ਤੇ ਪੰਚ
ਮੁਲਜ਼ਮ ਦੀ ਪਛਾਣ ਉਜਵਲ ਹੰਸ ਵਜੋਂ ਹੋਈ ਹੈ। ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਥਾਣੇ ਲਿਆ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮੁਲਜ਼ਮ ਖਿਲਾਫ ਬੀਤੇ ਦਿਨੀਂ ਜੰਡਿਆਲਾਗੁਰੂ ਵਿਚ ਕਰਿਆਨੇ ਦੀ ਦੁਕਾਨ ‘ਤੇ ਫਾਇਰਿੰਗ ਕਰਨ ਦਾ ਮਾਮਲਾ ਦਰਜ ਹੈ। ਇਸ ਲਈ ਉਸ ਦੀ ਭਾਲ ਕੀਤੀ ਜਾ ਰਹੀ ਸੀ ਤੇ ਜਦੋਂ ਪੁਲਿਸ ਉਸ ਦਾ ਪਿੱਛਾ ਕਰਦੀ ਹੈ ਤਾਂ ਉਸ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਜਾਂਦੀ ਹੈ। ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖਮੀ ਹੋ ਜਾਂਦਾ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























