ਜ਼ਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਅਬੋਹਰ ‘ਚ ਪੁਲਿਸ ਬਲ ਸਮੇਤ ਫਲੈਗ ਮਾਰਚ ਕੱਢਿਆ ਗਿਆ। ਸ਼ਹਿਰ ਵਿੱਚ SSP ਅਵਨੀਤ ਕੌਰ ਸਮੇਤ ਜ਼ਿਲ੍ਹੇ ਦੇ ਕਈ ਅਧਿਕਾਰੀ, ਥਾਣਾ SHO ਅਤੇ ਕਈ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਫਲੈਗ ਮਾਰਚ ਫਾਜ਼ਿਲਕਾ ਚੁੰਗੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਇਲਾਕੇ ਵਿੱਚੋਂ ਹੁੰਦਾ ਹੋਇਆ ਸਮਾਪਤ ਹੋਇਆ। SSP ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦਾ ਪੂਰਾ ਇਲਾਕਾ ਸੁਰੱਖਿਅਤ ਹੈ ਅਤੇ ਇੱਥੇ ਸਥਿਤੀ ਪੂਰੀ ਤਰ੍ਹਾਂ ਸੰਤੋਸ਼ਜਨਕ ਹੈ।
SSP ਅਵਨੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜ਼ਿਲ੍ਹਾ ਸੁਰੱਖਿਅਤ ਹੈ ਅਤੇ ਇੱਥੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵਿਸ਼ਵਾਸ ਜਗਾਉਣ ਲਈ ਸ਼ਹਿਰ ਦੇ ਨਾਲ-ਨਾਲ ਪੂਰੇ ਫਾਜ਼ਿਲਕਾ ਖੇਤਰ ਵਿੱਚ ਵੀ ਇਹ ਫਲੈਗ ਮਾਰਚ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਦਾ ਜਵਾਬ, ਕਿਹਾ-‘ਹੁਕਮਾਂ ਦੀ ਕਰਾਂਗਾ ਪਾਲਣਾ’
SSP ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਬੂ ਹੇਠ ਹੈ। ਇਸ ਮੌਕੇ ਸ਼ਹਿਰ ਵਿੱਚ ਵਾਪਰ ਰਹੀਆਂ ਲੁੱਟ ਦੀਆਂ ਘਟਨਾਵਾਂ ‘ਤੇ SSP ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੂਰੀ ਸਖ਼ਤ ਕਾਰਵਾਈ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: