ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਹਾਲਾਤ ਨੂੰ ਦੇਖਦੇ ਹੋਏ ਹਾਈ ਅਲਰਟ ਅਤੇ ਧਾਰਾ 144 ਲਾਗੂ ਕੀਤਾ ਹੈ। ਇਸ ਅਲਰਟ ਸ਼ਰਾਰਤੀ ਅਨਸਰਾਂ ਦੇ ਨਾਪਾਕ ਹਰਕਤਾਂ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਉਨ੍ਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
SSP ਅਵਨੀਤ ਕੌਰ ਸਿੱਧੂ ਅਤੇ DSP ਅਤੁਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ASI ਗੁਰਦੀਪ ਸਿੰਘ ਅਤੇ ASI ਮਹਿੰਦਰ ਸਿੰਘ ਨੇ ਪੁਲਿਸ ਫੋਰਸ ਸਮੇਤ ਸਥਾਨਕ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ। ਇਸ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਹਰ ਵਾਹਨ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਡੀਜੀਪੀ ਅਤੇ ਜ਼ਿਲ੍ਹਾ ਉੱਚ ਅਧਿਕਾਰੀਆਂ ਵੱਲੋਂ ਹਾਈ ਅਲਰਟ ਅਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ
SSP ਅਤੇ DSP ਦੇ ਹੁਕਮਾਂ ਅਨੁਸਾਰ ਵਿਸ਼ੇਸ਼ ਨਾਕਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਜਾਂ ਸ਼ਰਾਰਤੀ ਅਨਸਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨਾਂ ਦੇ ਦਸਤਾਵੇਜ਼ ਪੂਰੇ ਕਰ ਲੈਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: