ਪੰਜਾਬ ਦੇ ਅਬੋਹਰ ‘ਚ ਅੰਤਰਰਾਜੀ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 88000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਦੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ASI ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕੱਲਰਖੇੜਾ ਤੋਂ ਪੰਨੀ ਵਾਲਾ ਮਾਹਲਾ ਵੱਲ ਜਾ ਰਹੇ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੁਖਚੈਨ ਸਿੰਘ ਪੁੱਤਰ ਕੁਲਵੀਰ ਸਿੰਘ ਵਾਸੀ ਪਿੰਡ ਆਜ਼ਮਵਾਲਾ ਅਤੇ ਲਵਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮਹਿਮੂਦ ਖਾਂ, ਅਮੀਰਖਾਸ, ਪਿੰਡ ਆਜ਼ਮਵਾਲਾ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਦੋਵੇਂ ਨਸ਼ੇ ਲਿਆ ਰਹੇ ਹਨ।
ਇਹ ਵੀ ਪੜ੍ਹੋ : ਪੰਚਕੂਲਾ ਦੇ ਪਾਰਕ ‘ਚੋਂ ਬੰਬ ਦਾ ਖੋਲ ਮਿਲਣ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪਹੁੰਚੀ ਪੁਲਿਸ
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਲਿੰਕ ਰੋਡ ‘ਤੇ ਨਾਕਾਬੰਦੀ ਕਰ ਦਿੱਤੀ। ਪੁਲਿਸ ਨੇ ਸਾਹਮਣੇ ਤੋਂ ਆ ਰਹੀ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਕਾਰ ਵਿੱਚੋਂ 88 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ NDPS ਐਕਟ ਦੀ ਧਾਰਾ 22, 29, 61, 85 ਤਹਿਤ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਵਿਅਕਤੀਆਂ ਵਿੱਚੋਂ ਸੁਖਚੈਨ ਸਿੰਘ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਪੁਲਿਸ ਇਨ੍ਹਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਲੋਕ ਕਦੋਂ ਤੋਂ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਹਨ ਅਤੇ ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਗੋਲੀਆਂ ਉਹ ਕਿੱਥੇ ਸਪਲਾਈ ਕਰਨ ਜਾ ਰਹੇ ਸਨ?
ਵੀਡੀਓ ਲਈ ਕਲਿੱਕ ਕਰੋ -: