ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਕਸਬੇ ਦੇ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ ‘ਤੇ ਸਰਚ ਅਭਿਆਨ ਚਲਾਇਆ। ਇਸ ਮੁਹਿੰਮ ਦੌਰਾਨ ਪੁਲਿਸ ਨੇ ਸਮਰਾਲਾ ਰੋਡ ‘ਤੇ ਸਥਿਤ ਜ਼ਿਮੀਂਦਾਰਾ ਢਾਬੇ ਤੇ ਵੀ ਛਾਪਾ ਮਾਰਿਆ। ਇੱਥੋਂ ਪੁਲਿਸ ਨੇ 4 ਔਰਤਾਂ ਅਤੇ ਕੁਝ ਪੁਰਸ਼ਾਂ ਨੂੰ ਇਤਰਾਜ਼ਯੋਗ ਹਾਲਤ ‘ਚ ਫੜਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ DSP ਵਰਿਆਮ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਜਦੋਂ ਢਾਬੇ ਦੇ ਉਪਰ ਬਣੀ ਇਮਾਰਤ ਵਿੱਚ ਕਮਰਿਆਂ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਕਾਫੀ ਜੱਦੋਜਹਿਦ ਤੋਂ ਬਾਅਦ ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਔਰਤ ਅਤੇ ਮਰਦ ਗਲਤ ਹਾਲਤ ਵਿੱਚ ਪਾਏ ਗਏ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਸ਼ਿਕਾਇਤਾਂ ਮਿਲੀਆਂ ਹਨ ਕਿ ਇਨ੍ਹਾਂ ਹੋਟਲਾਂ ਵਿੱਚ ਗਲਤ ਕੰਮ ਹੁੰਦੇ ਹਨ। ਜੇਕਰ ਜਾਂਚ ‘ਚ ਸੈਕਸ ਰੈਕੇਟ ਦਾ ਮਾਮਲਾ ਸਾਹਮਣੇ ਆਇਆ ਤਾਂ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਦੀ ਛਾਪੇਮਾਰੀ ਦੀ ਸੂਚਨਾ ਤੋਂ ਬਾਅਦ ਆਸ-ਪਾਸ ਦੇ ਹੋਟਲਾਂ ਦੇ ਸੰਚਾਲਕ ਉਨ੍ਹਾਂ ਨੂੰ ਬੰਦ ਕਰਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਆਸਟ੍ਰੇਲੀਆ ‘ਚ ਹੁਣ ਬਿਨਾਂ ਵੀਜ਼ੇ ਦੇ ਕੰਮ ਕਰ ਸਕਣਗੇ ਭਾਰਤੀ, ਅੱਠ ਸਾਲਾਂ ਦੀ ਮਿਲੀ ਛੋਟ
ਥਾਣਾ ਸਦਰ ਦੀ ਪੁਲਿਸ ਨੇ ਪੱਖੋਵਾਲ ਰੋਡ ’ਤੇ ਸਥਿਤ ਹੋਟਲ ਕੇ. ਸਟਾਰ ‘ਤੇ ਛਾਪਾ ਮਾਰ ਕੇ ਵਿਦੇਸ਼ੀ ਔਰਤਾਂ ਅਤੇ ਲੜਕੀਆਂ ਨੂੰ ਹਿਰਾਸਤ ‘ਚ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਤਜਿੰਦਰ ਸਿੰਘ, ਰਵਿੰਦਰ ਸਿੰਘ, ਮਹਿਤਾਸ਼ ਅਲੀ, ਜਸਪ੍ਰੀਤ ਸਿੰਘ, ਹਰਮਿੰਦਰ ਸਿੰਘ, ਹਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: