ਬੀਤੇ ਦਿਨੀਂ ਫਗਵਾੜਾ ਦੇ ਸਰਾਫਾ ਬਾਜ਼ਾਰ ਵਿਚ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਕਾਰਨ ਫਗਵਾੜਾ ਪੁਲਿਸ ਵੱਲੋਂ ਇਕ ਨਿਹੰਗ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਜਿਸ ਦੀ ਪਛਾਣ ਰਮਨਦੀਪ ਮੰਗੂ ਵਜੋਂ ਹੋਈ ਸੀ।
ਰਮਨਦੀਪ ਮੰਗੂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਉਸ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਫਗਵਾੜਾ ਨੇ ਦੱਸਿਆ ਕਿ ਰਮਨਦੀਪ ਮੰਗੂ ਦਾ 7 ਦਿਨ ਦਾ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਖੇਡ ਮੰਤਰੀ ਮੀਤ ਹੇਅਰ ਨੇ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਜ਼ਿਕਰਯੋਗ ਹੈ ਕਿ ਫਗਵਾੜਾ ਦੇ ਸਰਾਫਾ ਬਾਜ਼ਾਰ ਦੇ ਗੁਰਦੁਆਰਾ ਸਾਹਿਬ ਵਿਚ ਇਕਨ ਨਿਹੰਗ ਸਿੰਘ ਨੇ ਬੇਅਦਬੀ ਦਾ ਦੋਸ਼ ਲਗਾਉਂਦੇ ਹੋਏ ਇਕ ਅਣਪਛਾਤੇ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਜਿਸ ਦੀ ਵੀਡੀਓ ਵਿਚ ਨਿਹੰਗ ਵੱਲੋਂ ਜ਼ਿੰਮੇਵਾਰੀ ਵੀ ਲਈ ਗਈ ਸੀ ਜਿਸ ਕਾਰਨ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲਿਆ ਸੀ। ਫਿਲਹਾਲ ਪੁਲਿਸ ਰਿਮਾਂਡ ਹਾਸਲ ਕਰਕੇ ਕਤਲ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।