ਪੰਜਾਬ ਦੇ ਮੋਹਾਲੀ ‘ਚ ਨਵੇਂ ਸਾਲ ਦੇ ਜਸ਼ਨ ਲਈ ਮੋਹਾਲੀ ਪੁਲਿਸ ਸਖ਼ਤ ਹੋ ਗਈ ਹੈ। ਇੱਥੇ ਨਾਈਟ ਕਲੱਬ, ਰੈਸਟੋਰੈਂਟ ਅਤੇ ਖਾਣ-ਪੀਣ ਦੀਆਂ ਹੋਰ ਦੁਕਾਨਾਂ ਅੱਜ ਰਾਤ 1 ਵਜੇ ਤੱਕ ਹੀ ਖੁੱਲ੍ਹੀਆਂ ਰਹਿਣਗੀਆਂ। ਇਹ ਸਮਾਂ ਸੀਮਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੈਅ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ‘ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ DC ਅਮਿਤ ਤਲਵਾੜ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਰੈਸਟੋਰੈਂਟ, ਹੋਟਲ ਆਦਿ ਰਾਤ ਨੂੰ ਬੰਦ ਹੋਣ ਦੀ ਬਜਾਏ ਸਵੇਰ ਤੱਕ ਖੁੱਲ੍ਹੇ ਰਹਿੰਦੇ ਹਨ। ਅਜਿਹੇ ‘ਚ ਜ਼ਿਲ੍ਹੇ ਵਿੱਚ ਦੰਗੇ-ਫਸਾਦ ਅਤੇ ਹੋਰ ਵਾਰਦਾਤਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ। ਇਸ ਲਈ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਆਦਿ ਲਈ ਸਵੇਰੇ 1 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਓਮੀਕ੍ਰਾਨ ਦੇ ਖਤਰਨਾਕ ਸਬ-ਵੇਰੀਐਂਟ XBB.1.5 ਨੇ ਦਿੱਤੀ ਭਾਰਤ ‘ਚ ਦਸਤਕ, ਗੁਜਰਾਤ ‘ਚ ਮਿਲਿਆ ਪਹਿਲਾ ਮਾਮਲਾ
ਦੱਸ ਦੇਈਏ ਕਿ ਨਵੇਂ ਸਾਲ ਦੇ ਜਸ਼ਨ ਮੌਕੇ ਜ਼ਿਲ੍ਹੇ ਵਿੱਚ ਡੇਢ ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਗਸ਼ਤ ਜਾਰੀ ਰਹੇਗੀ। ਇਸ ਦੇ ਨਾਲ ਹੀ ਅਜਿਹੇ ਥਾਵਾਂ ‘ਤੇ ਵਿਸ਼ੇਸ਼ ਬਲਾਕ ਵੀ ਲਗਾਏ ਜਾਣਗੇ। ਪੁਲਿਸ ਦੇ PCR ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ‘ਤੇ ਗਸ਼ਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: