ਪੰਜਾਬ ਵਿਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਜ਼ਿਲ੍ਹਾ ਰੋਪੜ ਦਾ ਰਹਿਣ ਵਾਲਾ ਹੈ ਤੇ ਗਗਨਦੀਪ ਸਿੰਘ ਜ਼ਿਲ੍ਹਾ ਫਾਜ਼ਿਲਕਾ ਦਾ ਦੱਸਿਆ ਜਾ ਰਿਹਾ ਹੈ। ਤੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੋ ਮਾਹੌਲ ਖਰਾਬ ਕਰਨਗੇ ਉਨ੍ਹਾ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹਿਮਾਚਲ ਦੀ ਬੱਸ ਉਤੇ ਹਮਲਾ ਕੀਤਾ ਗਿਆ ਸੀ। ਬੱਸ ਦੇ ਸ਼ੀਸ਼ੇ ਤੋੜੇ ਗਏ ਸਨ। ਹਿਮਾਚਲ ਦੀ ਇਹ ਬੱਸ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ। ਖਰੜ ਵਿਚ ਇਸ ਦੇ ਸ਼ੀਸ਼ੇ ਭੰਨੇ ਗਏ ਸਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਟੈਕਸੀ ਚਾਲਕ ਹਨ। ਹੁਣ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਰਥਿਕ ਪੱਖੋਂ ਕਮਜ਼ੋਰ ਬੱਚੇ ਪ੍ਰਾਈਵੇਟ ਸਕੂਲਾਂ ‘ਚ ਲੈ ਸਕਣਗੇ ਦਾਖਲਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ
ਹਮਲੇ ਦੇ ਬਾਅਦ ਹਿਮਾਚਲ ਦੇ ਲੋਕਾਂ ਵਿਚ ਡਰ ਦਾ ਮਾਹੌਲ ਸੀ। ਪਹਿਲਾਂ ਹਿਮਾਚਲ ਤੋਂ ਪੰਜਾਬ ਵੱਲ ਨੂੰ 10 ਰੂਟਾਂ ‘ਤੇ ਬੱਸਾਂ ਚੱਲਦੀਆਂ ਸਨ ਜਿਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿਚ ਹਿਮਾਚਲ ਦੇ CM ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ ਤਾਂ ਸੁੱਖੂ ਵੱਲੋਂ 6 ਰੂਟਾਂ ‘ਤੇ ਪੰਜਾਬ ਵਿਚ ਬੱਸਾਂ ਚਲਾਉਣ ਦਾ ਐਲਾਨ ਗਿਆ। ਮੋਹਾਲੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਈਚਾਰਕ ਸਾਂਝ ਨੂੰ ਬਣਾਈ ਰੱਖਿਆ ਜਾਵੇ ਤੇ ਸ਼ਰਾਰਤੀ ਅਨਸਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਅਜਿਹੀ ਵਾਰਦਾਤ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
