ਲੁਧਿਆਣਾ ਵਿਚ ਵਧ ਰਹੀਆਂ ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ‘ਤੇ ਕਾਰਵਾਈ ਕੀਤੀ ਗਈ ਹੈ। ਏਸੀਪੀ ਨਾਰਥ ਤੇ ਸਲੇਮਟਾਬਰੀ ਥਾਣਾ ਇੰਚਾਰਜ ਦੀ ਟੀਮ ਨੇ ਇਕ ਸਰਗਰਮ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਚੋਰੀ ਦੀਆਂ ਬਾਈਕਾਂ, 9 ਸਨੈਚ ਕੀਤੇ ਗਏ ਮੋਬਾਈਲ ਤੇ ਵਾਰਦਾਤਾਂ ਵਿਚ ਇਸਤੇਮਾਲ ਕੀਤਾ ਜਾਣ ਵਾਲਾ ਇਕ ਲੋਹੇ ਦਾ ਦਾਤ ਬਰਾਮਦ ਕੀਤਾ ਹੈ। ਇਹ ਗਿਰੋਹ ਪਿਛਲੇ ਕਈ ਮਹੀਨਿਆਂ ਤੋਂ ਇਲਾਕੇ ਵਿਚ ਲਗਾਤਾਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
ਮੁੱਖ ਮੁਲਜ਼ਮ ਦੀ ਪਛਾਣ ਕੇਤਨ (ਚੇਤਨ) ਵਜੋਂ ਹੋਈ ਹੈ। ਉਸ ਖਿਲਾਫ ਸਾਲ 2020 ਤੋਂ ਹੁਣ ਤੱਕ ਵੱਖ-ਵੱਖ ਥਾਣਿਆਂ ਵਿਚ ਚੋਰੀ ਦੇ 4 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਉਹ ਹਰ ਵਾਰ ਜ਼ਮਾਨਤ ‘ਤੇ ਬਾਹਰ ਆ ਕੇ ਦੁਬਾਰਾ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋ ਜਾਂਦਾ ਸੀ।
ਇਹ ਵੀ ਪੜ੍ਹੋ : ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਵਾਪਸੀ ਦਾ ਕੀਤਾ ਐਲਾਨ, 2028 ਦੇ ਲਾਸ ਏਂਜਲਸ ਓਲੰਪਿਕ ਖੇਡਣ ਦੀ ਪ੍ਰਗਟਾਈ ਇੱਛਾ
ਤਿੰਨੋਂ ਮੁਲਜ਼ਮ ਸਲੇਮਟਾਬਰੀ ਦੇ ਪੀਲੂਬੰਦਾ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਤੇ ਚੋਰੀ ਤੇ ਸਨੈਚਿੰਗ ਤੋਂ ਮਿਲੇ ਪੈਸਿਆਂ ਤੋਂ ਨਸ਼ਾ ਖਰੀਦਦਾ ਸੀ। ਪੁਲਿਸ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਹ ਨਸ਼ਾ ਕਿਥੋਂ ਪ੍ਰਾਪਤ ਕਰਦੇ ਸਨ ਤੇ ਇਸ ਨੈਵਟਰਕ ਦਾ ਕਿੰਨਾ ਵਿਸਤਾਰ ਹੈ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























