ਗੁਰਦਾਸਪੁਰ : ਮੈਂਟਲ ਹਸਪਤਾਲ ‘ਚੋਂ ਫਰਾਰ ਹੋਏ ਅੱਤਵਾਦੀ ਦੀ ਭਾਲ ‘ਚ ਉਸ ਦੇ ਘਰ ਪਹੁੰਚੇ ਪੁਲਸ ਪਾਰਟੀ ‘ਚ ਸ਼ਾਮਲ ਏ.ਐੱਸ.ਆਈ. ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਮਗਰੋਂ 4 ਦੋਸ਼ੀਆਂ ਖਿਲਾਫ ਥਾਣਾ ਤਿੱਬੜ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।
ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਸ਼ੀਸ਼ ਮਸੀਹ ਪੁੱਤਰ ਜੋਬਨ ਮਸੀਹ ਵਾਸੀ ਗੋਹਤ ਪੋਖਰ ਜੋਕਿ ਕੇਂਦਰੀ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ਵਿੱਚ ਬੰਦ ਸੀ, ਇਲਾਜ ਲਈ ਮੈਂਟਲ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਸੀ। ਉਥੇ ਉਹ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡਾ ਹਾਦਸਾ, ਪਟੜੀ ਕੋਲ ਲੱਗੇ ਬਾਜ਼ਾਰ ਕਰਕੇ ਗੱਡੀ ਦੀ ਲਪੇਟ ‘ਚ ਆਏ 3 ਲੋਕ, ਹੋਈ ਮੌਤ
ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਦੋਸ਼ੀ ਦੇ ਘਰ ਛਾਪਾ ਮਾਰਨ ਪੁਲਿਸ ਪਾਰਟੀ ਨਾਲ ਪਹੁੰਚੇ ਸਨ। ਉਥੇ ਮੁਲਜ਼ਮ ਜੋਬਨ ਮਸੀਹ ਪੁੱਤਰ ਗੁਲਜ਼ਾਰ ਮਸੀਹ, ਵੀਨਸ ਪਤਨੀ ਜੋਬਨ ਮਸੀਹ, ਮਹਿਕ ਪੁੱਤਰੀ ਜੋਬਨ ਮਸੀਹ ਵਾਸੀ ਗੋਹਤ ਪੋਖਰ ਅਤੇ ਚਾਹਤ ਵਾਸੀ ਗੁਰਦਾਸਪੁਰ ਮੌਜੂਦ ਸਨ। ਮੁਲਜ਼ਮਾਂ ਨੇ ਉਨ੍ਹਾਂ ਨੂੰ ਘਰ ਦੇ ਅੰਦਰ ਜਾਣ ਤੋਂ ਰੋਕਿਆ ਅਤੇ ਜ਼ਬਰਦਸਤੀ ਦਰਵਾਜ਼ਾ ਬੰਦ ਕਰਕੇ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਬੈਠ ਗਏ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਦੋਂ ਮੁਲਜ਼ਮ ਜੋਬਨ ਮਸੀਹ ਨੇ ਕਾਰ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਏਐਸਆਈ ਰਛਪਾਲ ਸਿੰਘ ਨੇ ਅੱਗੇ ਜਾ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਏਐਸਆਈ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਏਐਸਆਈ ਨੇ ਭੱਜ ਕੇ ਆਪਣੀ ਜਾਨ ਬਚਾਈ। ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।