ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੋਰਟਲ ਜਾਰੀ ਕੀਤਾ ਹੈ, ਜਿਸ ਵਿੱਚ ਇਹ ਕਿਸਾਨ ਖੁਦ ਨੂੰ ਰਜਿਸਟਰ ਕਰ ਸਕਣਗੇ। ਰਜਿਸਟ੍ਰੇਸ਼ਨ ਮਗਰੋਂ ਹੀ ਕਿਸਾਨਾਂ ਨੂੰ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਮਿਲੇਗਾ। ਦੱਸ ਦੇਈਏ ਕਿ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਰਾਸ਼ੀ ਦਾ ਐਲਾਨ ਕੀਤਾ ਹੈ।
ਸੀ.ਐੱਮ. ਮਾਨ ਨੇ ਇਸ ਬਾਰੇ ਟਵੀਟ ਕਰਕੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਟਵੀਟ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਨੇ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਿ ਝੋਨੇ ਕਰਕੇ ਸਾਡੇ ਧਰਤੀ ਦੇ ਪਾਣੀ ਦਾ ਪੱਧਰ ਬਹੁਤ ਡੂੰਘਾ ਜਾ ਚੁੱਕਾ ਹੈ। ਰੈੱਡ ਜ਼ੋਨ ਵਿੱਚ ਕਈ ਜ਼ਿਲ੍ਹੇ ਆ ਚੁੱਕੇ ਹਨ। ਖੇਤੀ ਮਾਹਰਾਂ ਨੇ ਝੋਨੇ ਦੀ ਬਿਜਾਈ ਦੇ ਕੁਝ ਤਰੀਕੇ ਕੱਢੇ ਹਨ। ਜੇ ਆਪਾਂ ਕੱਦੂ ਨਾ ਕਰਕੇ ਸਿੱਧੀ ਬਿਜਾਈ ਕਰਾਂਗੇ ਤਾਂ ਇਸ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਇਸ ਲਈ ਕਿਸਾਨ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ, ਗੁਆਂਢੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਅਪੀਲ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਫਾਇਦੇਮੰਦ ਸਾਬਤ ਹੋਵੇਗੀ।