ਪੰਜਾਬ ਵਿੱਚ ਮਾਨਸੂਨ ਦਾ ਸਿਲਸਿਲਾ ਜਾਰੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਅੱਜ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ ਤੇ ਹੋਰ ਸ਼ਹਿਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਪੰਜਾਬ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਕਈ ਦਰੱਖਤ ਉਖੜ ਗਏ ਹਨ ਅਤੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਇਨ੍ਹਾਂ ਘਟਨਾਵਾਂ ‘ਚ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਹਿਮਾਚਲ ਵਿੱਚ ਜ਼ਮੀਨ ਖਿਸਕਣ ਕਾਰਨ 452 ਸੜਕਾਂ ਬੰਦ ਹਨ।
ਇਹ ਵੀ ਪੜ੍ਹੋ : ਭਾਖੜਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਹੇਠਾਂ, ਪੌਂਗ ਡੈਮ ‘ਤੇ ਖੋਲ੍ਹੇ ਜਾਣਗੇ ਫਲੱਡ ਗੇਟ
ਸੋਮਵਾਰ ਅਤੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਤੋਂ ਲੈ ਕੇ ਉੱਤਰ-ਪੂਰਬ ਦੇ ਹਿਮਾਲੀਅਨ ਖੇਤਰਾਂ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਉੱਤਰਾਖੰਡ ਲਈ ਰੈੱਡ ਅਲਰਟ ਅਤੇ ਘੱਟੋ-ਘੱਟ 20 ਸੂਬਿਆਂ ਲਈ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: