ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ ‘ਪ੍ਰੀਪੇਡ ਸਮਾਰਟ ਮੀਟਰ’ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰ ਦੇ ਇਸ ਫਰਮਾਨ ਤੋਂ ਬਾਅਦ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਸੂਬੇ ਅੰਦਰ ਪ੍ਰੀਪੇਡ ਮੀਟਰ ਲਗਾਉਣ ਸਬੰਧੀ ਪੰਜਾਬ ਸਰਕਾਰ ਕੋਈ ਜਲਦਬਾਜ਼ੀ ਨਹੀਂ ਕਰੇਗੀ, ਸਗੋਂ ਇਸ ਸਬੰਧੀ ਸੂਬੇ ਦੇ ਲੋਕਾਂ, ਸੰਸਥਾਵਾਂ ਤੇ ਯੂਨੀਅਨਾਂ ਆਦਿ ਦੇ ਨੁਮਾਇੰਦਿਆਂ ਨਾਲ ਮਸ਼ਵਰਾ ਕਰ ਕੇ ਹੀ ਕੋਈ ਫੈ਼ਸਲਾ ਲਿਆ ਜਾਵੇਗਾ।
ਇਹ ਬਿਆਨ ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਤਹਿਸੀਲ ਅਜਨਾਲਾ ਵਿੱਚ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ਨੀਵਾਰ ਨੂੰ ਕਰਵਾਏ ਗਏ ਸ੍ਰੀ ਆਖੰਡ ਪਾਠ ਦੇ ਭੋਗ ਪੈਣ ਮੌਕੇ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬਿਜਲੀ ਦੀ ਵੱਧ ਖਪਤ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਗਈਆਂ ਹਨ। ਨਾਲ ਹੀ ਉੁਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫੈ਼ਸਲਾ ਵੀ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਦੀ ਜੇਲ੍ਹ ਤੋਂ ਆਈ ਚਿੱਠੀ, ਪਰਿਵਾਰ ਦੇ ਵਿਦੇਸ਼ ‘ਚ ਸੈਟਲ ਹੋਣ ਦੀ ਲਿਖੀ ਗੱਲ
ਦੱਸ ਦੇਈਏ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਝਟਕਾ ਦਿੰਦਿਆਂ ਪੰਜਾਬ ਵਿੱਚ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਗਿਆ ਹੈ। ਜੇ ਕੇਂਦਰ ਸਰਕਾਰ ਦੇ ਫਰਮਾਨ ਅਨੁਸਾਰ ਮੀਟਰ ਨਾ ਲਗਾਏ ਗਏ ਤਾਂ ਕੇਂਦਰ ਵੱਲੋਂ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ।