ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਦਿਆਂ ਹੀ ਸਰਕਾਰੀ ਸਕੂਲ ਦੀ ਨੀਲਾਮੀ ਲਈ ਬੋਲੀ ਲਗਾਈ ਜਾ ਰਹੀ ਹੈ। ਇਹ ਸਕੂਲ ਰੋਪੜ ਦੀ ਥਰਮਲ ਕਾਲੋਨੀ ਵਿਚ ਬਣਿਆ ਹੋਇਆ ਹੈ। ਪਾਵਰਕਾਮ ਨੇ ਸਕੂਲ ਨੂੰ ਨੀਲਾਮ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ‘ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿੱਲੀ ਦੇ ਐਜੂਕੇਸ਼ਨ ਮਾਡਲ ਦੀ ਸ਼ੁਰੂਆਤ ਹੋ ਚੁੱਕੀ ਹੈ। ਥਰਮਲ ਕਾਲੋਨੀ ਰੋਪੜ ਵਿਚ ਹਾਈਸਕੂਲ ਦੀ ਚੰਗੀ ਬਿਲਡਿੰਗ ਨੂੰ ਨੀਲਾਮ ਕੀਤਾ ਜਾ ਰਿਹਾ ਹੈ।
ਅਕਾਲੀ ਨੇਤਾ ਡਾ. ਦਲਜੀਤ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਨਾ ਕਰੋ। ਉਨ੍ਹਾਂ ਕਿਹਾ ਕਿ ਸਕੂਲ ਦੀ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ ਤੇ ਇਸ ਨੂੰ ਦੁਬਾਰਾ ਤੋਂ ਖੋਲ੍ਹਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਸਿਹਤ ਦੇ ਨਾਲ ਸਿੱਖਿਆ ਦਾ ਵੀ ਮੁੱਦਾ ਚੁੱਕਿਆ। ਉਨ੍ਹਾਂ ਨੇ ਪੰਜਾਬ ਵਿਚ ਸਰਕਾਰੀ ਸਕੂਲਾਂ ਨੂੰ ਵਰਲਡ ਕਲਾਸ ਬਣਾਉਣ ਦਾ ਵਾਅਦਾ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਵਿਦੇਸ਼ ਤੋਂ ਵੀ ਲੋਕ ਇਸ ਨੂੰ ਦੇਖਣ ਆਉਣਗੇ। ਇਸ ਨਾਲ ਪ੍ਰਭਾਵਿਤ ਲੋਕਾਂ ਨੇ ਆਪ ਨੂੰ ਪੰਜਾਬ ਵਿਚ 117 ‘ਚੋਂ 92 ਸੀਟਾਂ ਜਿਤਾ ਦਿੱਤੀਆਂ।