ਅੱਜ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਸ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਪਰ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਲਿਸਟ ਸਾਹਮਣੇ ਆਉਣ ਦੇ ਬਾਅਦ ਵਿਰੋਧੀਆਂ ਨੇ ਸਵਾਲ ਚੁੱਕੇ ਹਨ ਕਿ ਗੈਰ-ਪੰਜਾਬੀਆਂ ਨੂੰ ਅਹੁਦਿਆਂ ‘ਤੇ ਬਿਠਾਇਆ ਗਿਆ ਹੈ। ਇਹ ਸਵਾਲ ਸੁਖਪਾਲ ਖਹਿਰਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਚੁੱਕੇ ਗਏ ਹਨ। ਇਲਜ਼ਾਮ ਲਗਾਏ ਜਾ ਰਹੇ ਹਨ ਕਿ ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ ਦੇ ਦਿੱਤੀ ਗਈ ਹੈ।
ਮਾਮਲਾ ਭਾਵੇਂ PPCB ਦੀ ਚੇਅਰਪਰਸਨ ਰੀਨਾ ਗੁਪਤਾ ਦਾ ਹੋਵੇ ਜਾਂ ਫਿਰ ਸੰਦੀਪ ਪਾਠਕ ਦੇ ਪੀਏ ਨੂੰ ਚੇਅਰਪਰਸਨ ਬਣਾਉਣ ਦਾ ਹੋਵੇ। ਇਲਜ਼ਾਮ ਲਗਾਏ ਜਾ ਰਹੇ ਹਨ ਕਿ ਬਾਹਰਲਿਆਂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਲਿਖਿਆ ਕਿਉਂਕਿ ਪਾਲਿਊਸ਼ਨ ਕੰਟਰੋਲ ਬੋਰਡ ਇਕ ਤਨੀਕੀ ਬੋਰਡ ਹੈ ਇਸ ਲਈ NGT ਦੇ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇੰਜੀਨੀਅਰਿੰਗ ਦੀ ਡਿਗਰੀ ਤੇ ਵਾਤਾਵਰਣ ਦੀ ਸਮਝ ਰੱਖਣ ਵਾਲਾ ਕੋਈ ਵੀ ਵਿਅਕਤੀ ਇਸ ਲਈ ਅਪਲਾਈ ਕਰ ਸਕਦਾ ਹੈ ਪਰ ਇਥੇ ਦਿੱਲੀ ਦੀ ਰੀਨਾ ਗੁਪਤਾ ਨੂੰ ਲਗਾਇਆ ਗਿਆ ਹੈ। ਜੋ ਪੰਜਾਬ ਤੋਂ ਵੀ ਨਹੀਂ ਹਨ, ਗੈਰ ਪੰਜਾਬੀ ਹਨ। ਉਨ੍ਹਾਂ ਨੂੰ ਬੋਰਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: